October 27, 2026

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮਲਖੰਭ ਟੀਮ ਦੇ ਟਰਾਇਲ 21 ਦਸੰਬਰ ਨੂੰ

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮਲਖੰਭ ਟੀਮ ਦੇ ਟਰਾਇਲ 21 ਦਸੰਬਰ ਨੂੰ

ਚੰਡੀਗੜ੍ਹ,  19  ਦਸੰਬਰ   2022  :  ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ 2023 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਮਲਖੰਭ ਮੁਕਾਬਲਿਆਂ ਲਈ ਪੰਜਾਬ ਦੇ ਮੁੰਡਿਆਂ ਤੇ ਕੁੜੀਆਂ ਦੀ ਚੋਣ ਲਈ 21 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲ ਸੈਫਰੋਨ ਪਬਲਿਕ ਸਕੂਲ ਫਗਵਾੜਾ ਵਿਖੇ ਹੋਣਗੇ। ਟਰਾਇਲ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।

About The Author