October 29, 2026

ਜਗਜੀਤ ਸਿੰਘ ਸਰੋਆ ਨੇ ਏਡੀਸੀਪੀ ਇਨਵੈਸਟੀਗੇਸ਼ਨ ਵਜੋਂ ਅਹੁਦਾ ਸੰਭਾਲਿਆ 

ਜਗਜੀਤ ਸਿੰਘ ਸਰੋਆ ਨੇ ਏਡੀਸੀਪੀ ਇਨਵੈਸਟੀਗੇਸ਼ਨ ਵਜੋਂ ਅਹੁਦਾ ਸੰਭਾਲਿਆ 

–    ਕਿਹਾ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਬੰਦ ਕਰਨਾ ਅਤੇ ਸ਼ਹਿਰ ਨੂੰ ਅਪਰਾਧ ਮੁਕਤ ਰੱਖਣਾ ਸਭ ਤੋਂ ਵੱਡੀ ਤਰਜੀਹ ਹੋਵੇਗੀ 

ਜਲੰਧਰ, 15   ਜੁਲਾਈ   2022  :   2006 ਬੈਚ ਦੇ ਪੀਪੀਐਸ ਅਧਿਕਾਰੀ ਜਗਜੀਤ ਸਿੰਘ ਸਰੋਆ ਨੇ ਅੱਜ ਕਮਿਸ਼ਨਰੇਟ ਪੁਲਿਸ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਏਡੀਸੀਪੀ) ਇਨਵੈਸਟੀਗੇਸ਼ਨ ਜਲੰਧਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਉੱਘੇ ਪਹਿਲਵਾਨ ਵੱਜੋਂ ਮਸ਼ਹੂਰ ਸਰੋਆ ਨੇ ਕਿਹਾ ਕਿ ਉਹ ਜਲੰਧਰ ਨੂੰ ਅਪਰਾਧ ਮੁਕਤ ਸ਼ਹਿਰ ਬਣਾਉਣ ਨੂੰ ਪਹਿਲ ਦੇਣਗੇ ਅਤੇ ਸ਼ਹਿਰ ਵਿੱਚ ਹੋ ਰਹੇ ਅਪਰਾਧਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੀ ਰੋਕਥਾਮ ਲਈ ਸਖ਼ਤ ਉਪਰਾਲੇ ਕਰਨਗੇ।  ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਕਮਿਸ਼ਨਰ ਸ੍ਰੀ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਹੇਠ ਉਨ੍ਹਾਂ ਦੀ ਮੁੱਖ ਤਰਜੀਹ ਨਸ਼ਿਆਂ ਦੀ ਸਪਲਾਈ ਚੇਨ ਨੂੰ ਖਤਮ ਕਰਨਾ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣਾ ਹੋਵੇਗੀ।

ਆਪਣੀਆਂ ਤਰਜੀਹਾਂ ਨੂੰ ਹੋਰ ਸੂਚੀਬੱਧ ਕਰਦੇ ਹੋਏ, ਏ.ਡੀ.ਸੀ.ਪੀ. ਨੇ ਕਿਹਾ ਕਿ ਅਪਰਾਧੀਆਂ ਦੇ ਵਰਗੀਕਰਨ ਅਤੇ ਉਹਨਾਂ ਦੀ ਨਿਗਰਾਨੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ‘ਤੇ ਪੂਰਾ ਧਿਆਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚੋਂ ਇਸ ਬੁਰਾਈ ਦਾ ਮੁਕੰਮਲ ਸਫਾਇਆ ਕਰਨ ਲਈ ਜ਼ੋਰ ਦਿੱਤਾ ਜਾਵੇਗਾ।

About The Author