October 21, 2026

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਦੀ ਵਰਤੋਂ, ਭੰਡਾਰ ਕਰਨ ਅਤੇ ਵੇਚਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਦੀ ਵਰਤੋਂ, ਭੰਡਾਰ ਕਰਨ ਅਤੇ ਵੇਚਣ ‘ਤੇ ਪਾਬੰਦੀ

(Krishna Raja) ਮਾਨਸਾ, 2 ਫਰਵਰੀ 2026: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ “ਪ੍ਰੀਵੈਂਸ਼ਨ ਆਫ ਕਰੂਐਲਿਟੀ ਟੂ ਐਨੀਮਲਸ ਐਕਟ 1960” ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।

ਇਹ ਪਾਬੰਦੀ ਧਾਗੇ ਵਾਲੀ ਡੋਰ ‘ਤੇ ਲਾਗੂ ਨਹੀਂ ਹੋਵੇਗੀ।

ਹੁਕਮ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜ੍ਹੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ/ਜ਼ਖਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ। ਇਸ ਤੋਂ ਇਲਾਵਾ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗਾਂ ਨੂੰ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਹਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਨੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ‘ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।

About The Author

You may have missed