October 20, 2026

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

– ਆਈ.ਪੀ.ਐਲ. ਦੀ ਤਰਜ਼ ‘ਤੇ ਕਰਵਾਈ ਜਾਵੇਗੀ ਪੰਜਾਬ ਕ੍ਰਿਕਟ ਲੀਗ, ਜ਼ਿਲ੍ਹਾ ਅਤੇ ਖੇਤਰੀ ਟੀਮਾਂ ਕੀਤੀਆਂ ਜਾਣਗੀਆਂ ਸ਼ਾਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

– ਪੰਜਾਬ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ ਲਈ ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨਾਲ ਕੀਤਾ ਜਾਵੇਗਾ ਤਾਲਮੇਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

– ਕੌਮੀ ਅਤੇ ਕੌਮਾਂਤਰੀ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਤਿਆਰ ਕਰਨਾ ਇਸ ਪੰਜਾਬ ਕ੍ਰਿਕਟ ਲੀਗ ਦਾ ਉਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

– ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਲਾਜ਼ਮੀ: ਸੂਬਾ ਸਰਕਾਰ ਨੇ ਪੰਜਾਬ ਕ੍ਰਿਕਟ ਲੀਗ ਅਤੇ ਮਲਟੀ-ਸਪੋਰਟਸ ਡਿਸਟ੍ਰਿਕਟ ਲੀਗਾਂ ਦੀ ਬਣਾਈ ਯੋਜਨਾ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

(Rajinder Kumar) ਚੰਡੀਗੜ੍ਹ, 9 ਫਰਵਰੀ 2026: ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ।

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ ‘ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ।

ਮੀਟਿੰਗ ਵਿੱਚ ਲਏ ਗਏ ਕੁਝ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਮੀਟਿੰਗ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉ%

About The Author

You may have missed