October 20, 2026

ਵੋਟਰਾਂ ਦੀ ਸਹੂਲਤ ਲਈ ਜਲੰਧਰ ਦੇ ਸਮੁੱਚੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਐਸ. ਆਈ.ਆਰ.ਕੈਂਪ 

ਵੋਟਰਾਂ ਦੀ ਸਹੂਲਤ ਲਈ ਜਲੰਧਰ ਦੇ ਸਮੁੱਚੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਐਸ. ਆਈ.ਆਰ.ਕੈਂਪ 
– ਮੁਹਿੰਮ ਦਾ ਉਦੇਸ਼ ਐਸ.ਆਈ.ਆਰ.-2026 ਤਹਿਤ ਗਣਨਾ ਫਾਰਮਾਂ ਦੀ ਇਕੱਤਰਤਾ ਤੇ ਡਿਜੀਟਾਈਜ਼ੇਸ਼ਨ ’ਚ ਤੇਜ਼ੀ ਲਿਆਉਣਾ : ਡਿਪਟੀ ਕਮਿਸ਼ਨਰ
-12 ਜੁਲਾਈ ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
9Rajinder Kumar) ਜਲੰਧਰ, 11 ਜੁਲਾਈ 2026: ਵੋਟਰਾਂ ਦੀ ਸਹੂਲਤ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ)-2026 ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਸਫ਼ਲਤਾਪੂਰਵਕ ਵਿਸ਼ੇਸ਼ ਕੈਂਪ ਲਗਾਏ ਗਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਵੋਟਰਾਂ ਨੇ ਗਣਨਾ (ਇਨੂਮੀਰੇਸ਼ਨ) ਫਾਰਮ ਭਰਨ ਤੇ ਜਮ੍ਹਾ ਕਰਵਾਉਣ ਅਤੇ ਵੇਰਵਿਆਂ ਦੀ ਤਸਦੀਕ ਕਰਨ ਲਈ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ. ਤਹਿਤ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਗਣਨਾ ਪੜਾਅ ਦੇ ਹਿੱਸੇ ਵਜੋਂ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜੇਸ਼ਨ ਦੇ ਕੰਮ ਨੂੰ ਹੋਰ ਤੇਜ਼ ਕਰਨ ਲਈ ਲਗਾਏ ਗਏ ਹਨ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਜਿਥੇ ਫਾਰਮ ਪ੍ਰਾਪਤ ਕਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਤੁਲਨਾਤਮਕ ਤੌਰ ’ਤੇ ਘੱਟ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ 12 ਜੁਲਾਈ ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ, ਜਿਥੇ ਸਾਰੇ ਬੂਥ ਲੈਵਲ ਅਫ਼ਸਰ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਮੌਜੂਦ ਰਹਿ ਕੇ ਵੋਟਰਾਂ ਨੂੰ ਫਾਰਮ ਭਰਨ ਤੇ ਜਮ੍ਹਾ ਕਰਵਾਉਣ ਵਿੱਚ ਸਹਿਯੋਗ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਧ ਤੋਂ ਵੱਧ ਲੋਕ ਭਾਗੀਦਾਰੀ ਯਕੀਨੀ ਬਣਾਉਣ ਲਈ ਐਸ.ਆਈ.ਆਰ.ਸਬੰਧੀ ਵੱਖ-ਵੱਖ ਮਾਧਿਅਮਾਂ ਰਾਹੀ ਵਿਆਪਕ ਜਾਗਰੂਕਤਾ ਮੁਹਿੰਮ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਵੀ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਲੈਵਲ ਏਜੰਟ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰ ਸਕਣ।
ਵੋਟਰ ਸੂਚੀਆਂ ਦੀ ਰਵੀਜ਼ਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਜਲਦ ਤੋਂ ਜਲਦ ਫਾਰਮ ਜਮ੍ਹਾ ਕਰਵਾ ਕੇ ਚੋਣ ਅਮਲੇ ਨਾਲ ਸਹਿਯੋਗ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹੇ।

About The Author

You may have missed