October 20, 2026

ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੀ ਵਿਦਿਆਰਥਣ ਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ

ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੀ ਵਿਦਿਆਰਥਣ ਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ

ਬਟਾਲਾ, 30 ਜੁਲਾਈ 2021 : ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੀ ਅੱਠਵੀ ਜਮਾਤ ਦੀ ਵਿਦਿਆਰਥਣ ਜੋਤੀ ਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਅਗਲੀ ਪੜ੍ਹਾਈ ਲਈ ਵਜ਼ੀਫਾ ਹਾਸਲ ਕੀਤਾ ਹੈ । ਵਿਦਿਆਰਥਣ ਜੋਤੀ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਸਕੂਲ ਅਧਿਆਪਕਾਂ ਨੂੰ ਦਿੱਤਾ ਹੈ ।

ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੀ ਵਿਦਿਆਰਥਣ ਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ

ਸਰਕਾਰੀ ਮਿਡਲ ਸਕੂਲ ਦੇ ਮੁੱਖ ਅਧਿਆਪਕ ਸ. ਕੁਲਦੀਪ ਸਿੰਘ ਅਤੇ ਸਾਇੰਸ ਅਧਿਆਪਕਾ ਸ੍ਰੀਮਤੀ ਨੈਨਸੀ ਨੇ ਦੱਸਿਆ ਕਿ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਰਾਜ ਭਰ ਵਿੱਚੋਂ 16985 ਵਿਦਿਆਰਥੀਆਂ ਨੇ ਭਾਗ ਲਿਆ ਸੀ ਜਿਸ ਵਿਚੋਂ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਜੋਤੀ ਨੇ ਪੰਜਾਬ ਭਰ ਵਿਚੋਂ 155ਵਾਂ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਮੁੱਖ ਅਧਿਆਪਕ ਕੁਲਦੀਪ ਸਿੰਘ ਨੇ ਦੱਸਿਆ ਕਿ ਐੱਸ.ਸੀ.ਈ.ਆਰ.ਟੀ. ਵੱਲੋਂ ਵਿਦਿਆਰਥਣ ਜੋਤੀ ਨੂੰ ਅਗਲੇਰੀ ਪੜ੍ਹਾਈ ਲਈ ਹਰ ਮਹੀਨੇ ਵਜ਼ੀਫਾ ਦਿੱਤਾ ਜਾਵੇਗਾ। ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੇ ਸਮੂਹ ਸਟਾਫ ਨੇ ਵਿਦਿਆਰਥਣ ਜੋਤੀ ਨੂੰ ਇਸ ਪ੍ਰਾਪਤੀ ’ਤੇ ਵਧਾਈ ਦੇਣ ਦੇ ਨਾਲ ਉਸਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ਹੈ।

About The Author

You may have missed