October 21, 2026

09 ਸਤੰਬਰ ਤੋਂ 17 ਸਤੰਬਰ ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ

09 ਸਤੰਬਰ ਤੋਂ 17 ਸਤੰਬਰ ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ
ਫਤਿਹਗੜ੍ਹ ਸਾਹਿਬ 24 ਜੁਲਾਈ 2021 : ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਮਿਤੀ 09 ਸਤੰਬਰ ਤੋਂ 17 ਸਤੰਬਰ 2021 ਦੌਰਾਨ ਪੰਜਾਬ ਭਰ ਵਿੱਚ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਅਧੀਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਉਕਤ ਸਮੇਂ ਦੌਰਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ।ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਮੇਲੇ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਫਤਿਹਗੜ੍ਹ ਸਾਹਿਬ ਵਿਖੇ ਨਾਮ ਦਰਜ ਕਰਵਾਉਣ ਲਈ ਦੱਸਿਆ ਗਿਆ ਤਾਂ ਜੋ ਉਨ੍ਹਾਂ ਨੂੰ ਮੇਲਿਆਂ ਵਿੱਚ ਸ਼ਾਮਲ ਹੋ ਰਹੀਆਂ ਕੰਪਨੀਆਂ ਅਤੇ ਅਸਾਮੀਆਂ ਸਬੰਧੀ ਪੂਰੀ ਜਾਣਕਾਰੀ ਪ੍ਰਾਰਥੀਆਂ ਤੱਕ ਸਮੇਂ ਸਿਰ ਪਹੁੰਚਾਈ ਜਾ ਸਕੇ।ਮੇਲਿਆਂ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪ੍ਰਾਰਥੀ ਆਪ ਉਹ ਪੋਰਟਲ ਤੇ ਰਜਿਸਟਰ ਕਰ ਸਕਦੇ ਹਨ ਅਤੇ ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156 82436 ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਜਾਂ ਫਿਰ ਸ਼ਲੀਵਾਰ ਨੂੰ 10 ਤੋਂ ਲੈ ਕੇ 2 ਵਜੇ ਤੱਕ ਦਫਤਰ ਵਿੱਚ ਹਾਜ਼ਰ ਹੋ ਸਕਦੇ ਹਨ।

About The Author

You may have missed