October 21, 2026

ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਮਨਾਇਆ

ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਮਨਾਇਆ
ਫਤਹਿਗੜ੍ਹ ਸਾਹਿਬ, 22 ਅਗਸਤ 2021 :  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਦੀ ਅਗਵਾਈ ਹੇਠ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਸੀਨੀਅਰ ਸਿਟੀਜਨ ਦਿਵਸ ਮੌਕੇ ਤੇ ਓਲਡ ਏਜ ਹੌਮ ਬਸੀ ਪਠਾਣਾਂ ਦਾ ਦੌਰਾ ਕੀਤਾ ਗਿਆ ਅਤੇ ਉਥੇ ਮੌਜੂਦ ਬਜੁਰਗਾਂ ਨਾਲ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ।
 ਆਸ਼ਰਮ ਵਿੱਚ ਰਹਿੰਦੇ ਕੱਲੇ ਕੱਲੇ ਬਜ਼ੁਰਗ ਨਾਲ ਮੁਲਾਕਾਤ ਕੀਤੀ ਗਈ, ਉਹਨਾਂ ਤੋਂ ਉਹਨਾਂ ਦਾ ਹਾਲ ਚਾਲ ਪੁੱਛਿਆ ਗਿਆ । ਇਸ ਮੌਕੇ ਉਹਨਾਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਵਿੱਚ ਆਉਂਦੀ ਕਿਸੇ ਪ੍ਰਕਾਰ ਦੀ ਕਮੀ ਬਾਰੇ ਪੁੱਛਿਆ ਗਿਆ ਅਤੇ ਕੋਵਿਡ-19 ਸਬੰਧੀ ਖਿਆਲ ਅਤੇ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਡੋਜ਼ ਸਬੰਧੀ ਪ੍ਰਬੰਧਕਾਂ ਨੂੰ ਕਿਹਾ ਗਿਆ।
ਇਸ ਮੌਕੇ ਮਨਪ੍ਰੀਤ ਕੌਰ ਨੇ ਬਜੁਰਗਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਉਣ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਆਖਿਆ ਅਤੇ ਨਾਲ ਹੀ ਉਹਨਾਂ ਨੂੰ ਨਾਲਸਾ ਦੀ ਸੀਨੀਅਰ ਸਿਟੀਜਨਾਂ ਲਈ ਕਾਨੂੰਨੀ ਸੇਵਾਵਾਂ ਸਕੀਮ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ ਅਤੇ ਨਾਲ ਹੀ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਗਿਆ।

About The Author

You may have missed