October 21, 2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ

ਪਟਿਆਲਾ, 22 ਅਗਸਤ 2021 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਡਾ: ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਰੋਜ਼ਗਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਕੋਚਿੰਗ ਲਈ ਪ੍ਰਾਰਥੀਆਂ ਦਾ ਗ੍ਰੈਜੂਏਟ ਹੋਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਕਿਸੇ ਵੀ ਸਰਕਾਰੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ ਵਿਚ ਆਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 ਤੇ ਵੀ ਸੰਪਰਕ ਕਰ ਸਕਦੇ ਹਨ ਅਤੇ ਆਪਣਾ ਨਾਮ ਇਸ ਲਿੰਕ ਤੇ https://tinyurl.com/freecoachingpta ਰਜਿਸਟਰ ਕਰ ਸਕਦੇ ਹਨ।

ਡਾ: ਪ੍ਰੀਤੀ ਯਾਦਵ ਨੇ ਪੜ੍ਹੇ ਲਿਖੇ ਅਤੇ ਯੋਗ ਨੌਜਵਾਨਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਹੁੰਚ ਕੇ ਕੋਚਿੰਗ ਲਈ ਆਪਣਾ ਨਾਮ ਰਜਿਸਟਰ ਕਰਵਾਉਣ।

About The Author

You may have missed