October 21, 2026

ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਪਲੇਸਮੈਂਟ ਕੈਂਪ 25 ਅਗਸਤ ਨੂੰ

ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਪਲੇਸਮੈਂਟ ਕੈਂਪ 25 ਅਗਸਤ ਨੂੰ

ਫਾਜ਼ਿਲਕਾ, 23 ਅਗਸਤ 2021 :  ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 25 ਅਗਸਤ 2021 ਨੂੰ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਲੈਵਲ ਅਪ ਵੱਲੋਂ ਸੇਲਸ ਐਕਜੀਕਿਉਟਿਵ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ ਸਿਰਫ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ। ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 10ਵੀਂ ਪਾਸ ਲਾਜ਼ਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕੈਂਪ ਵਿਚ ਸ਼ਿਰਕਤ ਕਰਨ ਵਾਲਿਆਂ ਦੀ ਉਮਰ ਸੀਮਾ 18 ਤੋਂ 25 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਪ੍ਰਾਰਥੀ ਆਪਣੇ ਅਸਲ ਅਧਾਰ ਕਾਰਡ, ਪੜਾਈ ਦੇ ਸਰਟੀਫਿਕੇਟ, ਪੈਨ ਕਾਰਡ, ਬਾਇੳ-ਡਾਟਾ ਲੈ ਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚਣ।ਉਨ੍ਹਾਂ ਕਿਹਾ ਕਿ ਚਾਹਵਾਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਾਜਿਲਕਾ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਚੌਥੀ ਮੰਜਿਲ, ਬਲਾਕ ਏ, ਕਮਰਾ 502 ਵਿਖੇ 25 ਅਗਸਤ 2021 ਨੂੰ ਸਮਾਂ ਸਵੇਰੇ 10 ਵੱਜੇ ਤੋ ਦੁਪਹਿਰ 2 ਵਜੇਂ ਤੱਕ ਪਹੁੰਚ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰੰ: 98153-47287, 89060-22220 ਤੇ ਸੰਪਰਕ ਕੀਤਾ ਜਾ ਸਕਦਾ ਹੈ।।

ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਸਬੰਧੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾ ਦੀ ਪਾਲਣਾ ਕੀਤੀ ਜਾਵੇ।

About The Author

You may have missed