October 21, 2026

ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਜਗਦੇਵ ਸਿੰਘ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ

ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਜਗਦੇਵ ਸਿੰਘ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ

ਲੁਧਿਆਣਾ, 24 ਅਗਸਤ 2021 : ਅਜਾਦੀ ਦੇ 75ਵੇ ਵਰ੍ਹੇ ਮੌਕੇ ਪੰਜਾਬ ਸਰਕਾਰ ਵੱਲੋਂ ਡਾ: ਜਗਦੇਵ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਨੂੰ ਵਿਭਾਗੀ ਉਪਲੱਬਧੀਆਂ ਨੂੰ ਇਮਾਨਦਾਰੀ ਨਾਲ ਪੂਰਾ ਕਰਨ ਅਤੇ ਦਲ੍ਹੇਰੀ ਨਾਲ ਕੀਤੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਉਚੇਚੇ ਤੌਰ ‘ਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਵੀ ਡਾ. ਜਗਦੇਵ ਸਿੰਘ ਵੱਲੋਂ ਬਤੌਰ ਡਿਪਟੀ ਡਾਇਰੈਕਟਰ ਬਾਗਬਾਨੀ ਸੰਗਰੂਰ, ਪਟਿਆਲਾ, ਫਰੀਦਕੋਟ ਅਤੇ ਬਰਨਾਲਾ ਵਿਖੇ ਸਚੁੱਜੇ ਢੰਗ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ। ਅਜੋਕੇ ਸਮੇ ਵਿੱਚ ਵਿਭਾਗ ਵਿੱਚ ਅਜਿਹੇ ਅਧਿਕਾਰੀਆਂ ਦੀ ਬਹੁਤ ਲੋੜ ਹੈ। 15 ਅਗਸਤ ਮੌਕੇ ਰੁਝੇਵੇਂ ਹੋਣ ਕਾਰਨ ਅੱਜ ਮਿਤੀ 24/08/2021 ਨੂੰ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਡਾ: ਜਗਦੇਵ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।

About The Author

You may have missed