October 22, 2026

ਆਰ. ਸੇਟੀ ਵਿਖੇ ਫਾਸਟ ਫੂਡ ਸਟਾਲ ਉਦਮੀ ਦਾ ਮੁਫ਼ਤ ਕੋਰਸ 25 ਜੁਲਾਈ ਤੋਂ

ਆਰ. ਸੇਟੀ ਵਿਖੇ ਫਾਸਟ ਫੂਡ ਸਟਾਲ ਉਦਮੀ ਦਾ ਮੁਫ਼ਤ ਕੋਰਸ 25 ਜੁਲਾਈ ਤੋਂ

ਹੁਸ਼ਿਆਰਪੁਰ, 17 ਜੁਲਾਈ 2024  : ਜ਼ਿਲ੍ਹਾ ਕੰਪਲੈਕਸ (ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦਫ਼ਤਰ), ਸਿਵਲ ਲਾਈਨਜ਼,  ਸਾਹਮਣੇ ਮੁੱਖ ਡਾਕਘਰ, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵੱਲੋਂ 25 ਜੁਲਾਈ 2024 ਤੋਂ ਫਾਸਟ ਫੂਡ ਸਟਾਲ ਉਦਮੀ ਦਾ 10 ਦਿਨ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ 18 ਤੋਂ 45 ਸਾਲ ਤੱਕ ਦੇ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ/ਬੀ.ਪੀ.ਐਲ. ਸਰਟੀਫਿਕੇਟ (ਜੇਕਰ ਕੋਈ ਹੋਵੇ ਤਾਂ) 25 ਜੁਲਾਈ 2024 ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਲਾਸ ਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫ਼ਤ ਹੈ, ਸਗੋਂ ਇੰਸਟੀਚਿਊਟ ਵਿਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 9872759614 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

About The Author

You may have missed