October 21, 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

ਪਟਿਆਲਾ, 6 ਅਗਸਤ 2024 : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ। ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ, ਚੰਡੀਗੜ੍ਹ ਵੱਲੋਂ ਪਹਿਲਾਂ ਉਲੀਕੇ ਗਏ ਪ੍ਰੋਗਰਾਮ ਵਿੱਚ ਅੱਗੇ ਮਿਤੀ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਨਵੇਂ ਜਾਰੀ ਸ਼ੈਡਿਊਲ ਪ੍ਰੋਗਰਾਮ ਅਨੁਸਾਰ ਮਿਤੀ 16 ਸਤੰਬਰ 2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 09 ਅਕਤੂਬਰ 2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੋ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52-ਸਮਾਣਾ, 53-ਨਾਭਾ, 54-ਭਾਦਸੋਂ, 55-ਡਕਾਲਾ, 56-ਪਟਿਆਲਾ ਸ਼ਹਿਰ, 57-ਸਨੌਰ ਤੇ 59-ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣਾ ਫਾਰਮ  ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।

About The Author

You may have missed