October 21, 2026

ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

ਫਾਜ਼ਿਲਕਾ, 10 ਅਗਸਤ 2024 :  ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ।  ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ  13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ   ਖੇਤੀ ਫਸਲੀ ਵਿਨਤਾ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ.ਡਰਿਲ, ਪੋਟੈਟੋ ਪਲਾਂਟਰ (ਆਟੋਮੈਟਿਕ/ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ।  ਉਹਨਾਂ ਕਿਹਾ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ ਅਨੁਸਾਰ ਹੀ ਹੋਵੇਗੀ ਤੇ ਸਬਸਿਡੀ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਸਮੂਹ ਮਸ਼ੀਨਾਂ ਦੀ ਸੂਚੀ ਪੋਰਟਲ ਤੇ ਵੀ ਉਪਲਬਧ ਹੈ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਖੇਤੀਬਾੜੀ ਦਫਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

About The Author

You may have missed