October 21, 2026

ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 10 ਅਗਸਤ 2024 : ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।

ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ , ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

About The Author

You may have missed