October 21, 2026

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ‘ਚ ਛੇਵੀਂ ਜਮਾਤ ਲਈ ਰਜਿਸਟਰੇਸ਼ਨ ਸ਼ੁਰੂ

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ‘ਚ ਛੇਵੀਂ ਜਮਾਤ ਲਈ ਰਜਿਸਟਰੇਸ਼ਨ ਸ਼ੁਰੂ

ਹੁਸ਼ਿਆਰਪੁਰ, 23 ਅਗਸਤ 2024 : ਆਧੁਨਿਕ ਅਤੇ ਉਚ ਗੁਣਵੱਤਾ ਸਿੱਖਿਆ ਪ੍ਰਦਾਨ ਕਰ ਰਹੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਫਲਾਹੀ ਵਿਚ ਸਹਿ ਸਿੱਖਿਆ ਰਿਹਾਇਸ਼ੀ ਪੀ.ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿੱਦਿਅਕ ਵਰ੍ਹੇ 2025-26 ਲਈ ਵਿਦਿਆਰਥੀਆਂ ਲਈ ਇਸ ਵਿੱਦਿਅਕ ਵਰ੍ਹੇ 2024-25 ਵਿਚ ਪੰਜਵੀਂ ਜਮਾਤ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਤਾ- ਪਿਤਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਸਨੀਕ ਹੋਣ, ਵਿਦਿਆਰਥੀ ਨੇ ਲਗਾਤਾਰ ਤੀਸਰੀ, ਚੌਥੀ, ਪੰਜਵੀਂ ਜਮਾਤ ਦੀ ਪੜ੍ਹਾਈ ਕੀਤੀ ਹੋਵੇ, ਉਸ ਦਾ ਜਨਮ 1 ਮਈ 2013 ਤੋਂ 31 ਜੁਲਾਈ 2015 ਦੇ ਵਿਚ ਹੋਇਆ ਹੋਵੇ (ਦੋਹਾਂ ਤਰੀਕਾਂ ਸਮੇਤ), ਵਿਦਿਆਰਥੀ ਦਾ 31 ਜੁਲਾਈ 2024 ਤੋਂ ਪਹਿਲਾਂ ਪੰਜਵੀਂ ਜਮਾਤ ਵਿਚ ਦਾਖ਼ਲਾ ਹੋਣਾ ਚਾਹੀਦਾ ਹੈ।

ਓ.ਬੀ.ਸੀ ਵਰਗ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਸੇਵਾ ਕੇਂਦਰ ਤੋਂ ਜਾਂਚ ਕਰਨੀ ਚਾਹੀਦੀ ਹੈ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ ਤਹਿਤ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਤਾਂ ਜਨਰਲ ਵਰਗ ਵਿਚ ਰਜਿਸਟਰੇਸ਼ਨ ਕਰਵਾਉਣ। ਆਨਲਾਈਨ ਲਿੰਕ https://navodaya.gov.in/nvs/en/Home1 ‘ਤੇ ਰਜਿਸਟਰੇਸ਼ਨ ਦੀ ਆਖਰੀ ਮਿਤੀ 16 ਸਤੰਬਰ 2024 ਹੈ। ਚੋਣ ਪ੍ਰੀਖਿਆ 18 ਜਨਵਰੀ 2025 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਣ ਕੇਂਦਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਤੋਂ ਪਹਿਲਾਂ ਪ੍ਰਾਸਪੈਕਟਸ ਵਿਚ ਦਿੱਤੇ ਗਏ ਸਾਰੇ ਨਿਯਮ ਅਤੇ ਸ਼ਰਤਾਂ ਪੜ੍ਹ ਲੈਣੀਆਂ ਚਾਹੀਦੀਆਂ ਹਨ।

About The Author

You may have missed