October 22, 2026

ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦੀ ਫਿਜੀਕਲ ਟ੍ਰੇਨਿੰਗ ਸੁਰੂ

ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦੀ ਫਿਜੀਕਲ ਟ੍ਰੇਨਿੰਗ ਸੁਰੂ

ਫਾਜ਼ਿਲਕਾ, 16 ਸਤੰਬਰ 2024 : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾ ਲਈ ਕੱਢੀਆ 39481 ਪੋਸਟਾ ਜਿਸ ਵਿਚ ਪੈਰਾ ਮਿਲਟਰੀ ਫੋਰਸਿਸ ਦੀਆਂ ਐਸਐਸਸੀ ਰਾਹੀਂ ਕੱਢੀਆਂ ਪੋਸਟਾਂ ਸ਼ਾਮਿਲ ਹਨ  ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦਾ ਟੈਸਟ ਪਾਸ ਕਰ ਚੁੱਕੇ ਯੁਵਕਾਂ ਦੀ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ ।

ਇਹ ਜਾਣਕਾਰੀ ਦਿੰਦਿਆ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਪੋਸਟਾ ਲਈ ਆਨ-ਲਾਈਨ ਅਪਲਾਈ ਮਿਤੀ 05 ਸਤੰਬਰ 2024 ਤੋਂ 14 ਅਕਤੂਬਰ 2024 ਤੱਕ https://ssc.gov.in ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ । ਸਿਖਲਾਈ ਲੈਣ ਦੇ ਚਾਹਵਾਨ ਯੁਵਕ ਹੇਠ ਲਿਖੇ ਦਸਤਾਵੇਜ ਲੈ ਕੇ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 18 ਸਤੰਬਰ 2024 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ:- ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ, ਪੋਸਟ ਵਾਸਤੇ ਕੀਤੇ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋਕਾਪੀ ।

ਉਨ੍ਹਾਂ ਦੱਸਿਆ ਕਿ ਸੀ-ਪਾਈਟ ਪੰਜਾਬ ਸਰਕਾਰ ਦਾ ਅਦਾਰਾ ਹੈ । ਇੱਥੇ ਯੁਵਕਾਂ ਦੀ ਲਿਖਤੀ ਟ੍ਰੇਨਿੰਗ, ਫਿਜੀਕਲ ਟ੍ਰੇਨਿੰਗ, ਖਾਣਾ ਅਤੇ ਰਿਹਾਇਸ਼ ਦਾ ਕੋਈ ਖਰਚਾ ਚਾਰਜ਼ ਨਹੀ ਕੀਤਾ ਜਾਂਦਾ । ਵਧੇਰੇ ਜਾਣਕਾਰੀ ਲਈ 94641-52013, 93167-13000, 94638-31615  ਤੇ ਸੰਪਰਕ ਕੀਤਾ ਜਾ ਸਕਦਾ ਹੈ ।

About The Author

You may have missed