October 21, 2026

ਸੇਵਾ ਕੇਂਦਰਾਂ ‘ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ : ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ‘ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ : ਡਿਪਟੀ ਕਮਿਸ਼ਨਰ

ਫਾਜ਼ਿਲਕਾ, 26 ਅਗਸਤ 2021 : ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ‘ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ. ਅਰਵਿੰਦਰ ਪਾਲ ਸਿੰਘ ਸੰਧੂ  ਨੇ ਦੱਸਿਆ ਕਿ ਜ਼ਿਲ੍ਹੇ ਦੇ 19 ਸੇਵਾ ਕੇਂਦਰਾਂ ‘ਚ ਹੁਣ ਨਵੇਂ ਅਤੇ ਨਵਿਆਉਣ ਯੋਗ ਟਰੇਡ ਲਾਇਸੈਂਸ ਰੀਨਿਊ ਕਰਨ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਿੱਤੇ ਜਾਂਦੇ ਟਰੇਡ ਲਾਇਸੈਂਸ ਦੀ ਸੇਵਾ ਵੀ ਹੁਣ ਫਾਜ਼ਿਲਕਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ‘ਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਵਪਾਰੀ ਆਪਣਾ ਨਵਾਂ ਟਰੇਡ ਲਾਇਸੈਂਸ ਜਾਂ ਫੇਰ ਰੀਨਿਊ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ। ਇਹ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹੇ ਰਹਿੰਦੇ ਹਨ।

About The Author

You may have missed