October 24, 2026

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 03 ਅਕਤੂਬਰ 2024 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।

ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।

About The Author

You may have missed