October 21, 2026

ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦੀ ਫਿਜੀਕਲ ਟ੍ਰੇਨਿੰਗ ਸੁਰੂ

ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦੀ ਫਿਜੀਕਲ ਟ੍ਰੇਨਿੰਗ ਸੁਰੂ

ਫਾਜਿਲਕਾ 10 ਅਕਤੂਬਰ 2024 : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾ ਲਈ ਕੱਢੀਆ 39481 ਪੋਸਟਾ SSC (GD)  (BSF,CISF,CRPF,SSB,ITBP, ASSAM RIFLES (AR), SSF & NCB ETC) ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦਾ ਟੈਸਟ ਪਾਸ ਕਰ ਚੁੱਕੇ ਯੁਵਕਾਂ ਦੀ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਹਨਾਂ ਪੋਸਟਾ ਲਈ ਆਨ-ਲਾਈਨ ਅਪਲਾਈ ਮਿਤੀ 05 ਸਤੰਬਰ 2024 ਤੋਂ 14 ਅਕਤੂਬਰ 2024 ਤੱਕ https://ssc.gov.in ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ । ਸਿਖਲਾਈ ਲੈਣ ਦੇ ਚਾਹਵਾਨ ਯੁਵਕ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 11 ਅਕਤੂਬਰ 2024 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਦਸਤਾਵੇਜ ਜਿਵੇ ਕਿ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ, ਪੋਸਟ ਵਾਸਤੇ ਕੀਤੇ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋਕਾਪੀ ਲੈ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਸੀ-ਪਾਈਟ ਪੰਜਾਬ ਸਰਕਾਰ ਦਾ ਅਦਾਰਾ ਹੈ । ਇੱਥੇ ਯੁਵਕਾਂ ਦੀ ਲਿਖਤੀ ਟ੍ਰੇਨਿੰਗ, ਫਿਜੀਕਲ ਟ੍ਰੇਨਿੰਗ, ਖਾਣਾ ਅਤੇ ਰਿਹਾਇਸ਼ ਦਾ ਕੋਈ ਖਰਚਾਂ ਚਾਰਜ਼ ਨਹੀ ਕੀਤਾ ਜਾਂਦਾ ।  ਵਧੇਰੇ ਜਾਣਕਾਰੀ ਲਈ 94641-52013, 93167-13000, 94638-31615  ਤੇ ਸੰਪਰਕ ਕੀਤਾ ਜਾ ਸਕਦਾ ਹੈ ।

About The Author

You may have missed