October 20, 2026

ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਮੌਕੇ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਕੈਪਟਨ ਸੰਦੀਪ ਸਿੰਘ ਸੰਧੂ ਹੋਏ ਨਤਮਸਤਕ

ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਮੌਕੇ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਕੈਪਟਨ ਸੰਦੀਪ ਸਿੰਘ ਸੰਧੂ ਹੋਏ ਨਤਮਸਤਕ

ਜਗਰਾਓੇਨਾਨਕਸਰ, 28 ਅਗਸਤ 2021 : ਅੱਜ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਦੇ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮ ਦੌਰਾਨ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨਤਮਸਤਕ ਹੋਏ। ਇਸ ਮੌਕੇ ਓਹਨਾਂ ਉਨ੍ਹਾਂ ਸਰਬੱਤ ਦੇ ਭਲੇ ਲਈ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਮੌਕੇ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਕੈਪਟਨ ਸੰਦੀਪ ਸਿੰਘ ਸੰਧੂ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਨਾਨਕਸਰ ਭਗਤੀ ਦਾ ਘਰ ਹੈ ਜਿੱਥੇ ਸੰਤ ਬਾਬਾ ਨੰਦ ਸਿੰਘ ਜੀ ਨੇ ਤਪੱਸਿਆ ਕੀਤੀ ਅਤੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੱਚੀ ਸ਼ਰਧਾ ਨਾਲ ਇਸ ਪਵਿੱਤਰ ਅਸਥਾਨ ‘ਤੇ ਅਰਦਾਸ ਬੇਨਤੀ ਕਰਦਾ ਹੈ ਉਸਦਾ ਜੀਵਨ ਸਫਲਾ ਹੋ ਜਾਂਦਾ ਹੈ।

ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਮੌਕੇ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਕੈਪਟਨ ਸੰਦੀਪ ਸਿੰਘ ਸੰਧੂ ਹੋਏ ਨਤਮਸਤਕ

ਸਲਾਨਾ ਬਰਸੀ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਸ਼ਰਧਾ ਭਾਵ ਨਾਲ ਗੁਰਬਾਣੀ ਸੁਣਨ ਅਤੇ ਦਰਸ਼ਨ ਕਰਨ ਆਉਂਦੀਆਂ ਹਨ ਉੱਥੇ ਹੀ ਉਨ੍ਹਾਂ ਨੂੰ ਵੀ ਗੁਰਬਾਣੀ ਸੁਣਨ ਅਤੇ ਦਰਸ਼ਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਭਾਗਾਸ਼ਾਲੀ ਹਨ ਜੋ ਇਸ ਪਵਿੱਤਰ ਅਵਸਰ ਦੌਰਾਨ ਇਸ ਪਵਿੱਤਰ ਅਥਥਾਨ ਤੇ ਨਤਮਸਤਕ ਹੋਏ ਹਨ।

ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਮੌਕੇ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਕੈਪਟਨ ਸੰਦੀਪ ਸਿੰਘ ਸੰਧੂ ਹੋਏ ਨਤਮਸਤਕ

ਇਸ ਮੌਕੇ ਉਨ੍ਹਾਂ ਮਹਾਂਪੁਰਸ਼ਾਂ ਦੇ ਪਵਿੱਤਰ ਵਚਨ ਸੁਣੇ ਅਤੇ ਮਹਾਂਪੁਰਸ਼ਾਂ ਤੋਂ ਆਸ਼ੀਰਵਾਦ ਲਿਆ। ਇਸ ਦੌਰਾਨ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਲਗਾਈ ਗਈ ਲੰਗਰ ਸੇਵਾ ‘ਚ ਹਾਜਰੀ ਭਰੀ ਅਤੇ ਸੰਗਤਾਂ ਦੀ ਸੇਵਾ ਕੀਤੀ

About The Author

You may have missed