October 20, 2026

ਰਿਕਵਰੀ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨ ਮਾਲ ਅਧਿਕਾਰੀ: ਆਸ਼ਿਕਾ ਜੈਨ

ਰਿਕਵਰੀ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨ ਮਾਲ ਅਧਿਕਾਰੀ: ਆਸ਼ਿਕਾ ਜੈਨ

– ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ

(Rajinder Kumar) ਹੁਸ਼ਿਆਰਪੁਰ, 9 ਜੁਲਾਈ 2025: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਮਾਲ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਰਿਕਵਰੀ ਸਬੰਧੀ ਮਾਮਲਿਆਂ ਵਿੱਚ ਗੰਭੀਰਤਾ ਵਿਖਾਈ ਜਾਵੇ ਅਤੇ ਡਿਫਾਲਟਰਾਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ “ਈਜ਼ੀ ਰਜਿਸਟ੍ਰੇਸ਼ਨ” ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਇਸ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਵੀ ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ “ਮੇਰਾ ਘਰ ਮੇਰੇ ਨਾਮ” ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖਸਰਾ-ਵਾਰ ਮੈਪਿੰਗ ਅਤੇ ਜਮਾਬੰਦੀ ਅਪਡੇਟ ਵਰਗੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲੰਬਿਤ ਇੰਤਕਾਲ (ਮਿਉਟੇਸ਼ਨ) ਦੇ ਮਾਮਲਿਆਂ ਨੂੰ ਜਲਦੀ ਨਿਪਟਾਉਣ ਦੇ ਨਿਰਦੇਸ਼ ਦਿੱਤੇ ਅਤੇ ਖਾਸ ਤੌਰ ‘ਤੇ ਜਲ ਸੰਸਾਧਨ ਵਿਭਾਗ ਦੇ ਲੰਬਿਤ ਇੰਤਕਾਲ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਲਈ ਕਿਹਾ। ਪੀ.ਐਲ.ਆਰ.ਐਸ. ਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਮੁਸਾਵੀ ਦੇ ਡਿਜੀਟਲੀਕਰਨ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਪਾਰਦਰਸ਼ਿਤਾ, ਸਮਾਂਬੱਧ ਅਤੇ ਜਵਾਬਦੇਹੀ ਨਾਲ ਕੰਮ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਾਲ ਪ੍ਰਣਾਲੀ ਆਮ ਲੋਕਾਂ ਨਾਲ ਜੁੜੀ ਹੁੰਦੀ ਹੈ, ਇਸ ਲਈ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਡੀ.ਆਰ.ਓ. ਲਾਰਸਨ ਸਿੰਗਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

About The Author

You may have missed