October 22, 2026

ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਕੇਂਦਰ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ ਕਲਾ ਦਾ ਕੀਤਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਕੇਂਦਰ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ ਕਲਾ ਦਾ ਕੀਤਾ ਦੌਰਾ

– ਰਾਹਤ ਸਮੱਗਰੀ ਦਾ ਕੀਤਾ ਨਿਰੀਖਣ ਤੇ ਹੜ੍ਹ ਪੀੜਤਾਂ ਨੂੰ  ਰਾਹਤ ਸਮੱਗਰੀ ਵੰਡੀ

(Rajinder Kumar) ਫਾਜ਼ਿਲਕਾ, 1 ਸਤੰਬਰ 2025: ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਠਹਿਰਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਵਿਖ਼ੇ ਬਣੇ ਰਾਹਤ ਕੇਂਦਰ ਨਵਾਂ ਹਸਤਾ ਕਲਾ ਦਾ ਦੌਰਾ ਕਰਕੇ ਮੌਕੇ ਤੇ ਲੋਕਾਂ ਨੂੰ ਮਿਲ ਰਾਹਤ ਸਮੱਗਰੀ ਦਾ ਨਿਰੀਖਣ ਕੀਤਾ।

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੱਥੇ ਰਾਹਤ ਕੇਂਦਰ ਵਿੱਚ ਬੈਠੇ ਲੋਕਾਂ ਦਾ ਹਾਲ ਚਾਲ ਪੁੱਛਿਆ ਉੱਥੇ ਹੀ ਇਹਨਾਂ ਲੋਕਾਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਫੀਡ ਤੇ ਹੋਰ ਰਾਹਤ ਸਮੱਗਰੀ ਦੀ ਵੰਡ ਕੀਤੀ। ਵਿਧਾਇਕ ਨੇ ਇਸ ਮੌਕੇ ਇਹਨਾਂ ਹਾੜ ਪ੍ਰਭਾਵਿਤ ਲੋਕਾਂ ਨੂੰ ਕਿਹਾ ਕਿ ਜੇਕਰ ਹੋਰ ਵੀ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂੰ ਦੱਸਣ ਹਰ ਤਰ੍ਹਾਂ ਦੀ ਮਦਦ ਉਹ ਉਹਨਾਂ ਨੂੰ ਮੁਹਈਆ ਕਰਵਾਉਣਗੇ।

ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਕੇਂਦਰ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ ਕਲਾ ਦਾ ਕੀਤਾ ਦੌਰਾ ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਕੇਂਦਰ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ ਕਲਾ ਦਾ ਕੀਤਾ ਦੌਰਾ

ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਹੜ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਵਿੱਚ ਲੱਗੀ ਹੋਈ ਹੈ ਤੇ ਸਮੁੱਚਾ ਜਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੀ ਇਸ ਮੁਸ਼ਕਿਲ ਦੀ ਘੜੀ ਵਿੱਚ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀਆਂ ਹਨ! ਉਹਨਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਦਾ ਸਾਹਮਣਾ ਸਾਡੇ ਸਾਰਿਆਂ ਦੇ ਆਪਸੀ ਸਹਿਯੋਗ ਨਾਲ ਹੋ ਸਕਦਾ ਹੈ।

About The Author

You may have missed