October 20, 2026

ਮੈਡਮ ਖੁਸ਼ਬੂ ਸਵਨਾ ਨੇ ਸਰਹੱਦੀ ਪਿੰਡ ਮੁਹਾਰ ਸੋਨਾ ਤੇ ਮੁਹਾਰ ਖੀਵਾ ਭਵਾਣੀ ਵਿਖੇ ਰਾਹਤ ਸਮੱਗਰੀ ਵੰਡਾਈ

ਮੈਡਮ ਖੁਸ਼ਬੂ ਸਵਨਾ ਨੇ ਸਰਹੱਦੀ ਪਿੰਡ ਮੁਹਾਰ ਸੋਨਾ ਤੇ ਮੁਹਾਰ ਖੀਵਾ ਭਵਾਣੀ ਵਿਖੇ ਰਾਹਤ ਸਮੱਗਰੀ ਵੰਡਾਈ

– ਸਾਰਾ ਫਾਜ਼ਿਲਕਾ ਪਰਿਵਾਰ ਇਕਜੁਟ ਹੋ ਕੇ ਹੜ੍ਹ ਪੀੜਤਾਂ ਦੀ ਕਰੇ ਮਦਦ-ਖੁਸ਼ਬੂ ਸਵਨਾ

(Rajinder Kumar) ਫਾਜ਼ਿਲਕਾ 2 ਸਤੰਬਰ 2025: ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਅਤੇ ਖੁਸ਼ੀ ਫਾਉਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਵਨਾ ਨੇ ਪਾਣੀ ਦੀ ਮਾਰ ਹੇਠ ਆਏ ਸਰਹੱਦੀ ਪਿੰਡ ਮੁਹਾਰ ਸੋਨਾ ਤੇ ਮੁਹਾਰ ਖੀਵਾ ਭਵਾਣੀ ਵਿਖੇ ਪਹੁੰਚ ਰਾਹਤ ਸਮੱਗਰੀ ਵੰਡਾਈ।

ਇਸ ਦੌਰਾਨ ਮੈਡਮ ਖੁਸ਼ਬੂ ਸਵਨਾ ਨੇ ਸੰਬੋਧਨ ਕਰਦਿਆ ਕਿਹਾ ਕਿ ਇਸ ਮੁਸ਼ਕਿਲ ਹਾਲਾਤਾਂ ਵਿਚ ਸਾਰੇ ਫਾਜ਼ਿਲਕਾ ਨੁੰ ਇਕ ਪਰਿਵਾਰ ਬਣ ਕੇ ਹੜ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤਾਂ ਰਾਹਤ ਕਾਰਜਾਂ ਦਾ ਕੰਮ ਕਰ ਹੀ ਰਹੇ ਹਨ, ਸਗੋਂ ਸਮਾਜ ਸੇਵੀ ਸੰਸਥਾਵਾਂ ਵੀ ਇਨ੍ਹਾਂ ਇਲਾਕਿਆਂ ਦੇ ਲੋਕਾਂ ਲਈ ਹਮਦਰਦ ਬਣ ਕੇ ਸਹਿਯੋਗ ਦੇ ਰਹੀਆਂ ਹਨ।

ਮੈਡਮ ਖੁਸ਼ਬੂ ਸਵਨਾ ਨੇ ਸਰਹੱਦੀ ਪਿੰਡ ਮੁਹਾਰ ਸੋਨਾ ਤੇ ਮੁਹਾਰ ਖੀਵਾ ਭਵਾਣੀ ਵਿਖੇ ਰਾਹਤ ਸਮੱਗਰੀ ਵੰਡਾਈ

ਉਨ੍ਹਾਂ ਧਾਰਮਿਕ, ਸਮਾਜਿਕ ਸੰਸਥਾਵਾਂ ਅਤੇ ਹੋਰ ਐਸੋਸੀਏਸ਼ਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁਟ ਹੋ ਕੇ ਇਸ ਔਖੇ ਸਮੇਂ ਵਿਚ ਇਨ੍ਹਾਂ ਦੇ ਸਾਥੀ ਬਣੀਏ ਤੇ ਰਾਹਤ ਸਮੱਗਰੀ ਪਹੁੰਚਾਈਏ। ਉਨ੍ਹਾਂ ਕਿਹਾ ਕਿ ਉਹ ਤੇ ਵਿਧਾਇਕ ਸਾਹਿਬ ਲਗਾਤਾਰ ਪਿੰਡਾਂ ਤੇ ਰਾਹਤ ਕੇਂਦਰਾਂ ਵਿਖੇ ਜਾ ਕੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਜਿਸ ਵਿਚ ਸੁੱਕਾ ਰਾਸ਼ਨ, ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਸ਼ੂ ਪਾਲਕਾਂ ਨੂੰ ਹਰਾ ਚਾਰਾ, ਫੀਡ ਆਦਿ ਸਮੱਗਰੀ ਵੰਡੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਪੇਸ਼ ਆਵੇ।

About The Author

You may have missed