October 21, 2026

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ

(Rajinder Kumar) ਪਟਿਆਲਾ, 22 ਸਤੰਬਰ 2025: ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਵੱਲੋਂ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਮਿਤੀ 24 ਸਤੰਬਰ 2025 ਤੋਂ 26 ਸਤੰਬਰ 2025 ਤੱਕ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਉਣ ਸਬੰਧੀ ਸਹਿਮਤੀ ਬਣੀ ਹੈ। ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਜੀ ਨੇ ਦੱਸਿਆ ਕਿ ਜ਼ੋਨ ਪਟਿਆਲਾ-2 ਦੇ ਸਾਰੇ ਸਕੂਲਾਂ ਨੂੰ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦੀ ਸਮਾਂ ਸਾਰਣੀ ਬਾਰੇ ਦੱਸ ਦਿਤਾ ਗਿਆ ਹੈ ਅਤੇ ਟੂਰਨਾਮੈਂਟ ਨਾਲ ਸਬੰਧਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਸ੍ਰੀ ਬਲਵਿੰਦਰ ਸਿੰਘ ਜੱਸਲ ਜੀ ਨੇ ਦੱਸਿਆ ਕਿ ਸਾਰੇ ਈਵੈਂਟ ਨਿਸ਼ਚਿਤ ਮਿਤੀ ਅਤੇ ਸਮੇਂ ਤੇ ਹੀ ਕਰਵਾਏ ਜਾਣਗੇ ਅਤੇ ਇਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਕਿਹਾ ਕਿ ਜ਼ੋਨ ਪਟਿਆਲਾ-2 ਦਾ ਅਥਲੈਟਿਕਸ ਟੂਰਨਾਮੈਂਟ ਇਸ ਸਾਲ ਵੀ ਹਰ ਸਾਲ ਦੀ ਤਰ੍ਹਾਂ ਬਹੁਤ ਵਧੀਆ ਤਰੀਕੇ ਨਾਲ ਕਰਵਾਇਆ ਜਾਵੇਗਾ। ਇਸ ਮੌਕੇ ਤੇ ਸ੍ਰੀਮਤੀ ਮਮਤੀ ਰਾਣੀ, ਸ੍ਰੀ ਬਲਕਾਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ ਅਤੇ ਹੋਰ ਸਰੀਰਿਕ ਸਿੱਖਿਆ ਅਧਿਆਪਕ ਮੋਜੂਦ ਸਨ।

About The Author

You may have missed