October 20, 2026

18 ਅਕਤੂਬਰ ਨੂੰ ਪਂਜਾਬੀ ਭਵਨ ਵਿਖੇ ਹੋਵੇਗਾ ਪ੍ਰੋਫੈਸਰ ਮੋਹਨ ਸਿੰਘ ਮੇਲੇ ਦਾ ਆਯੋਜਨ

18 ਅਕਤੂਬਰ ਨੂੰ ਪਂਜਾਬੀ ਭਵਨ ਵਿਖੇ ਹੋਵੇਗਾ ਪ੍ਰੋਫੈਸਰ ਮੋਹਨ ਸਿੰਘ ਮੇਲੇ ਦਾ ਆਯੋਜਨ

– ਪੰਜਾਬ ਅੰਦਰ ਹੜ੍ਹਾਂ ਦੇ ਮੱਦੇਨਜ਼ਰ ਇਸ ਵਾਰ ਨਹੀਂ ਲੱਗੇਗੀ ਸੱਭਿਆਚਾਰਕ ਸਟੇਜ

(Rajinder Kumar) ਲੁਧਿਆਣਾ, 29 ਸਤੰਬਰ 2025: ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋ ਪ੍ਰੋਫੈਸਰ ਮੋਹਨ ਸਿੰਘ ਮੇਲੇ ਦਾ ਆਯੋਜਨ 18 ਅਕਤੂਬਰ, ਦਿਨ ਸ਼ਨੀਵਾਰ ਨੂੰ ਪੰਜਾਬੀ ਸਾਹਿਤ ਅਕੈਡਮੀ ਦੇ ਸਹਿਯੋਗ ਨਾਲ ਪੰਜਾਬੀ ਭਵਨ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ। ਮੇਲੇ ਦੀ ਸ਼ੁਰੂਆਤ ਪ੍ਰੋਫੈਸਰ ਮੋਹਨ ਸਿੰਘ ਦੇ ਬੁੱਤ ਨੂੰ ਫੁੱਲਾਂ ਦੇ ਹਾਰ ਭੇਂਟ ਕਰਨ ਤੋਂ ਬਾਅਦ ਕਵੀ ਦਰਬਾਰ ਅਤੇ ਗੋਸ਼ਟੀ ਦੇ ਆਯੋਜਨ ਨਾਲ ਹੋਵੇਗੀ। ਹਾਲਾਂਕਿ ਪੰਜਾਬ ਦੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਦੇਖਦਿਆਂ ਹੋਇਆ ਇਸ ਵਾਰ ਸੱਭਿਆਚਾਰਕ ਸਟੇਜ ਨਹੀਂ ਲਗਾਈ ਜਾਵੇਗੀ।

ਇਸ ਸਬੰਧੀ ਗੁਰਦੇਵ ਨਗਰ ਵਿਖੇ ਸਵ. ਸ. ਜਗਦੇਵ ਸਿੰਘ ਜੱਸੋਵਾਲ ਦੇ ਘਰ ਵਿਖੇ ਹੋਏ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ, ਫਾਊਂਡੇਸ਼ਨ ਦੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਸੂਬੇ ਅੰਦਰ ਆਏ ਹੜ੍ਹਾਂ ਕਾਰਨ ਵੱਡੀ ਗਿਣਤੀ ਚ ਨੁਕਸਾਨ ਹੋਇਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਜਾਨਾਂ ਜਾਣ ਤੋਂ ਇਲਾਵਾ, ਘਰਾਂ, ਪਸ਼ੂਆਂ, ਸਕੂਲਾਂ, ਹਸਪਤਾਲਾਂ, ਸੜਕਾਂ ਸਣੇ ਵੱਡੇ ਪੱਧਰ ਤੇ ਹੋਰ ਮਾਲੀ ਨੁਕਸਾਨ ਵੀ ਹੋਇਆ ਹੈ। ਇਸ ਕਰਕੇ ਸਭਿਆਚਾਰਕ ਸਟੇਜ ਨਹੀਂ ਲਗਾਈ ਜਾਵੇਗੀ ਅਤੇ ਸਿਰਫ ਕਵੀ ਦਰਬਾਰ ਤੇ ਗੋਸ਼ਟੀ ਤੋਂ ਬਾਅਦ ਮੇਲੇ ਦੀ ਸਮਾਪਤੀ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਪ੍ਰਗਟ ਸਿੰਘ ਗਰੇਵਾਲ, ਕ੍ਰਿਸ਼ਨ ਕੁਮਾਰ ਬਾਵਾ, ਅਮਰਿੰਦਰ ਸਿੰਘ ਜੱਸੋਵਾਲ, ਡਾ. ਜਗਤਾਰ ਧੀਮਾਨ, ਵਰਿੰਦਰ ਸਿੰਘ, ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ 20 ਅਕਤੂਬਰ ਨੂੰ ਦਿਵਾਲੀ ਦਾ ਤਿਉਹਾਰ ਹੋਣ ਕਰਕੇ ਇਸ ਵਾਰ 18 ਅਕਤੂਬਰ ਨੂੰ ਮੇਲੇ ਦਾ ਆਯੋਜਨ ਹੋਵੇਗਾ। ਇਸ ਤੋਂ ਇਲਾਵਾ, ਫਾਊਂਡੇਸ਼ਨ ਵੱਲੋਂ ਹੜ ਪੀੜਤਾਂ ਦੀ ਮਦਦ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।

About The Author

You may have missed