October 21, 2026

ਫਾਜ਼ਿਲਕਾ ਦੇ ਵਿਧਾਇਕ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਸ੍ਰੀ ਗੁਰ ਨਾਰਾਇਣ ਸੇਵਾ ਵੈਲਫੇਅਰ ਸੋਸਾਇਟੀ ਜੱਟ ਵਾਲੀ ਵਿਖੇ ਲਗਾਏ ਪਸ਼ੂ ਮੈਡੀਕਲ ਕੈਂਪ ਵਿੱਚ ਸ਼ਿਰਕਤ ਕੀਤੀ

ਫਾਜ਼ਿਲਕਾ ਦੇ ਵਿਧਾਇਕ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਸ੍ਰੀ ਗੁਰ ਨਾਰਾਇਣ ਸੇਵਾ ਵੈਲਫੇਅਰ ਸੋਸਾਇਟੀ ਜੱਟ ਵਾਲੀ ਵਿਖੇ ਲਗਾਏ ਪਸ਼ੂ ਮੈਡੀਕਲ ਕੈਂਪ ਵਿੱਚ ਸ਼ਿਰਕਤ ਕੀਤੀ

(Rajinder Kumar) ਫਾਜ਼ਿਲਕਾ, 6 ਨਵੰਬਰ 2025: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਤੇ ਖੁਸ਼ੀ ਫਾਊਂਡੇਸ਼ਨ ਦੀ ਚੇਅਰਪਰਸ਼ਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਫਾਜ਼ਿਲਕਾ ਦੀ ਸ੍ਰੀ ਗੁਰ ਨਾਰਾਇਣ ਸੇਵਾ ਵੈਲਫੇਅਰ ਸੋਸਾਇਟੀ ਜੱਟ ਵਾਲੀ ਵਿਖੇ ਲਗਾਏ ਪਸ਼ੂ ਮੈਡੀਕਲ ਕੈਂਪ ਵਿੱਚ ਸ਼ਿਰਕਤ ਕੀਤੀ।

ਇਸ ਦੌਰਾਨ ਉਨ੍ਹਾਂ ਪਸ਼ੂ ਪਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਪਸ਼ੂ ਹਸਪਤਾਲਾਂ ਰਾਹੀਂ ਪਸ਼ੂਆਂ ਲਈ ਮੁਫ਼ਤ ਦਵਾਈਆਂ ਤੋਂ ਇਲਾਵਾ ਪਸ਼ੂਆਂ ਦਾ ਇਲਾਜ ਵੀ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਪਸ਼ੂ ਮੇਲੇ ਲਗਾ ਕੇ ਲੋਕਾਂ ਨੂੰ ਚੰਗੀ ਨਸਲ ਦੇ ਪਸ਼ੂ ਰੱਖਣ ਤੇ ਪਸ਼ੂ ਮੁਕਾਬਲੇ ਕਰਵਾ ਕੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪਸ਼ੂ ਪਾਲਕ ਚੰਗੀ ਨਸਲ ਦੇ ਪਸ਼ੂ ਪਾਲ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਇਸ ਲਈ ਕਿਸਾਨ ਚੰਗੀ ਨਸਲ ਦੇ ਪਸ਼ੂ ਪਾਲਣ ਨੂੰ ਤਰਜੀਹ ਦੇਣ। ਇਸ ਕੈਂਪ ਵਿੱਚ ਪਸ਼ੂਆਂ ਦੇ ਡਾਕਟਰਾਂ ਵੱਲੋਂ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੇ ਪਸ਼ੂਆਂ ਦੀ ਚੰਗੀ ਦੇਖਭਾਲ ਕਰਨ ਬਾਰੇ ਜਾਗਰੂਕ ਕੀਤਾ ਗਿਆ।

About The Author

You may have missed