October 21, 2026

24 ਘੰਟਿਆਂ `ਚ 69 ਜਣੇ ਹੋਏ ਠੀਕ, 17 ਆਏ ਨਵੇਂ ਕੇਸ -ਡਿਪਟੀ ਕਮਿਸ਼ਨਰ

24 ਘੰਟਿਆਂ `ਚ 69 ਜਣੇ ਹੋਏ ਠੀਕ, 17 ਆਏ ਨਵੇਂ ਕੇਸ -ਡਿਪਟੀ ਕਮਿਸ਼ਨਰ

????????????????????????????????????

ਫਾਜ਼ਿਲਕਾ, 15 ਜੂਨ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18607 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਵਧੀ ਹੈ ਅਤੇ ਅੱਜ 17 ਨਵੇਂ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 19609 ਵਿਅਕਤੀ ਪਾਜੀਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਅੱਜ 69 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 502 ਹੈ ਅਤੇ ਮੌਤਾਂ ਦੀ ਗਿਣਤੀ ਕੁੱਲ 500 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਸਟਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਹਰ ਵਿਅਵਕਤੀ ਨੂੰ ਵੈਕਸੀਨੇਸ਼ਨ ਲਗਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਂਦੇ ਹੋਏ ਆਪਣਾ ਟੈਸਟ ਅਤੇ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤੇ ਕਰੋਨਾ ਦੇ ਪ੍ਰਕੋਪ ਨੂੰ ਜੜੋਂ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਣ।

About The Author

You may have missed