October 20, 2026

ਪਲੇਸਮੈਂਟ ਕੈਂਪ 22 ਅਕਤੂਬਰ ਨੂੰ ਲੱਗੇਗਾ

ਪਲੇਸਮੈਂਟ ਕੈਂਪ 22 ਅਕਤੂਬਰ ਨੂੰ ਲੱਗੇਗਾ
ਮਾਨਸਾ, 18 ਅਕਤੂਬਰ 2021  : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ 22 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਹਰਨੂਰ ਹੈਲਥਕੇਅਰ ਸੈਂਟਰ ਵੱਲੋਂ 40 ਟ੍ਰੇਨਰ, 30 ਟੀਮ ਲੀਡਰ, 20 ਅਸਿਸਟੈਂਟ ਮੈਨੇਜਰ ਅਤੇ 10 ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
 ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਯੋਗਤਾ 10ਵੀਂ ਤੋਂ ਗੈ੍ਰਜੂਏਸ਼ਨ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਸਿਰਫ਼ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਆਪਣੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਅਤੇ ਬਾਇਓਡਾਟਾ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ 10 ਵਜੇ ਤੱਕ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 10000/- ਤੋਂ ਲੈ ਕੇ 25000/- ਰੁਪਏ ਦੇ ਕਰੀਬ ਤਨਖ਼ਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 100 ਹੈ ਅਤੇ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਰੱਖਿਆ ਗਿਆ ਹੈ। ਉਨ੍ਹਾ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99147-34987 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

About The Author

You may have missed