October 22, 2026

ਬੇਘਰਿਆਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਸਹੂਲਤ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਬੇਘਰਿਆਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਸਹੂਲਤ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ
ਜਲੰਧਰ, 19 ਅਕਤੂਬਰ 2021 : ਪੰਜਾਬ ਸਰਕਾਰ ਵਲੋਂ ਬੇਘਰਿਆਂ ਨੂੰ ਦਿੱਤੀ ਜਾ ਰਹੀ 5-5 ਮਰਲੇ ਪਲਾਟ ਦੀ ਸਹੂਲਤ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਪਲਾਟ ਦੇਣ ਸਬੰਧੀ ਜ਼ਿਲ੍ਹਾ ਜਲੰਧਰ ਵਿੱਚ ਪ੍ਰਸ਼ਾਸਨ ਵਲੋਂ ਵੱਡੇ ਪੱਧਰ ’ਤੇ ਮੁਹਿੰਮ ਵਿੱਢ ਦਿੱਤੀ ਗਈ ਹੈ।
ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਪ੍ਰੀਤ ਸਿੰਘ ਤੋਂ ਇਲਾਵਾ ਸਬੰਧਿਤ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਥੋਰੀ ਨੇ ਹਦਾਇਤ ਕਰਦਿਆਂ ਕਿਹਾ ਕਿ 5-5 ਮਰਲੇ ਪਲਾਟ ਦੀ ਸਹੂਲਤ ਸਬੰਧੀ ਵਿੱਢੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਯੋਗ ਲਾਭਪਾਤਰੀ ਇਸ ਸਹੂਲਤ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਹੁਣ ਤੱਕ 13306 ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ,ਜਿਸ ਵਿੱਚ ਬਲਾਕ ਜਲੰਧਰ ਪੂਰਬੀ ਦੇ 2210, ਜਲੰਧਰ ਪੱਛਮੀ ਦੇ 195, ਆਦਮਪੁਰ 1174, ਭੋਗਪੁਰ 1447, ਨਕੋਦਰ 714, ਫਿਲੌਰ 1156, ਸ਼ਾਹਕੋਟ 1017, ਨੂਰਮਹਿਲ 2304, ਰੁੜਕਾ ਕਲਾਂ 774, ਲੋਹੀਆਂ ਖਾਸ 1980 ਅਤੇ ਬਲਾਕ ਮਹਿਤਪੁਰ ਦੇ 335 ਲਾਭਪਾਤਰੀ ਸ਼ਾਮਿਲ ਹਨ।
ਬੇਘਰਿਆਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਸਹੂਲਤ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ
ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ 5-5 ਮਰਲੇ ਦੀ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜੀਅ ਤੋੜ ਯਤਨ ਕੀਤੇ ਜਾਣ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਢਿੱਲ ਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ , ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ,ਐਸ.ਡੀ.ਐਮ ਜਲੰਧਰ-1 ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ.ਜਲੰਧਰ-2 ਸ੍ਰੀ ਬਲਬੀਰ ਰਾਜ ਸਿੰਘ, ਐਸ.ਡੀ.ਐਮ.ਸ਼ਾਹਕੋਟ ਸ੍ਰੀ ਲਾਲ ਵਿਸ਼ਵਾਸ, ਐਸ.ਡੀ.ਐਮ. ਨਕੋਦਰ ਮੈਡਮ ਪੂਨਮ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਹਰਦੀਪ ਸਿੰਘ, ਸਹਾਇਕ ਕਮਿਸ਼ਨਰ(ਅੰਡਰ ਟਰੇਨਿੰਗ) ਸ੍ਰੀ ਓਜਸਵੀ ਅਲੰਕਾਰ, ਬੀ.ਡੀ.ਪੀ.ਓਜ਼ ਤੋਂ ਇਲਾਵਾ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

About The Author

You may have missed