October 20, 2026

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ

ਹੁਸ਼ਿਆਰਪੁਰ, 20 ਅਕਤੂਬਰ 2021 : ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਪੱਟੀ ਵਿੱਚ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਸਾਰੇ ਪਿੰਡ ਵਾਸੀਆਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਰਮਾਇਣ ਦੇ ਪਾਠ ਦੇ ਭੋਗ ਪਾਏ ਗਏ, ਹਮਨ ਅਤੇ ਸਤਿਸੰਗ ਕਰਵਾਇਆ ਗਿਆ।

                ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ
ਜਾਣਕਾਰੀ ਦਿੰਦਿਆਂ ਕੈਪਟਨ (ਰਿਟਾ:) ਸੋਹਣ ਨਾਲ ਸਹੋਤਾ ਨੇ ਦੱਸਿਆ ਕਿ ਸਾਰਿਆਂ ਦੇ ਸਹਿਯੋਗ ਨਾਲ ਪਹਿਲਾਂ ਪੰਜ ਪ੍ਰਭਾਤ ਫੇਰੀਆਂ ਅਤੇ ਫਿਰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਭਗਵਾਨ ਵਾਲਮੀਕ ਜੀ ਦੇ ਮੰਦਿਰ ਤੋਂ ਸ਼ੁਰੂ ਹੋ ਕੇ ਸਾਰੇ ਪਿੰਡ ਦੀ ਪ੍ਰਕਰਮਾ ਕਰਦੀ ਹੋਈ ਮੁੜ ਮੰਦਿਰ ’ਤੇ ਸਮਾਪਤ ਹੋਈ। ਉਨ੍ਹਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਵਿੱਚ ਪਿੰਡ ਵਾਸੀਆਂ ਵਲੋਂ ਚਾਹ ਮਠਿਆਈਆਂ ਅਤੇ ਲੰਗਰ ਦੀ ਸੇਵਾ ਕੀਤੀ ਗਈ।

ਇਸ ਮੌਕੇ ’ਤੇ ਸਰਪੰਚ ਸ਼ਿੰਦਰ ਪਾਲ, ਮੋਹਨ ਲਾਲ, ਦੀਪਕ, ਸਰਬਜੀਤ, ਤਰਨਜੀਤ, ਸੰਦੀਪ ਕੁਮਾਰ, ਅਜੇ ਕੁਮਾਰ, ਰਾਜੇਸ਼ ਕੁਮਾਰ, ਰੋਹਿਤ, ਵਿਕਾਸ, ਅਰਜਨ ਦੇਵ, ਮਾਨਵ, ਸਾਬੀ, ਕਾਕਾ, ਜੱਸੀ ਤੋਂ ਇਲਾਵਾ ਬੱਚੇ ਅਤੇ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

About The Author

You may have missed