October 20, 2026

ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ : ਓ.ਪੀ. ਸੋਨੀ

ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ : ਓ.ਪੀ. ਸੋਨੀ
ਧੂਰੀ/ਸੰਗਰੂਰ, 25 ਨਵੰਬਰ 2021 :  ਪੰਜਾਬ ਦੇ ਉਪ ਮੁੱਖ ਮੰਤਰੀ ਸ਼੍ਰੀ ਓ.ਪੀ ਸੋਨੀ ਨੇ ਸੂਬੇ ਦੇ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਿ੍ਰੜਤਾ ਨਾਲ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ।
ਧੂਰੀ ਵਿਖੇ ਸੰਗਰੂਰ ਡਿਸਟਿ੍ਰਕਟ ਇੰਡਸਟਰੀਅਲ ਚੈਂਬਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਯੋਜਿਤ ਸਾਂਝੀ ਮੀਟਿੰਗ ਦੌਰਾਨ ਵਿਧਾਇਕ ਧੂਰੀ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਮੌਜੂਦਗੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ ਹੁਣ ਤੱਕ 90 ਪ੍ਰਤੀਸ਼ਤ ਮੁੁਸ਼ਕਿਲਾਂ ਦਾ ਨਿਪਟਾਰਾ ਕਰਦਿਆਂ ਕਈ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਵੀ ਜਲਦੀ ਹੀ ਕਰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਦੀ ਪ੍ਰਫੁਲਤਾ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸੂਬੇ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ : ਓ.ਪੀ. ਸੋਨੀ
ਉਨਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਅੰਦਰ ਸੂਬੇ ਵਿੱਚ 1 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਜਿਥੇ ਆਰਥਿਕਤਾ ਮਜ਼ਬੂਤ ਹੋਈ ਹੈ ਉਥੇ ਹੀ ਰੋਜ਼ਗਾਰ ਦੇ ਬਿਹਤਰੀਨ ਮੌਕੇ ਵੀ ਪੈਦਾ ਹੋਏ ਹਨ।ਉਪ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਅਤੇ ਵਪਾਰੀਆਂ ਵਿਰੁੱਧ ਵੈਟ ਦੇ ਸਾਲ 2014-15, 2015-16 ਅਤੇ 2016-17 ਤੱਕ ਦੇ 40 ਹਜ਼ਾਰ ਕੇਸ ਰੱਦ ਕੀਤੇ ਗਏ । ਬਾਕੀ ਰਹਿੰਦੇ 8000 ਕੇਸਾਂ ਦਾ ਨਿਪਟਾਰਾ ਕੁਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮਾ ਕਰਕੇ ਕੀਤਾ ਜਾਵੇਗਾ ਅਤੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਇਸ 30 ਫੀਸਦੀ ਦੇਣਦਾਰੀ ਦਾ ਸਿਰਫ 20 ਫੀਸਦੀ ਜਮਾਂ ਕਰਨਾ ਪਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਜਮਾਂ ਕਰਨਾ ਪਵੇਗਾ। ਉਨਾਂ ਕੋਰੋਨਾ ਦੇ ਸੰਕਟ ਸਮੇਂ ਸਨਅਤਕਾਰਾਂ ਵੱਲੋਂ ਸੂਬਾ ਸਰਕਾਰ ਨੂੰ ਦਿੱਤੇ ਗਏ ਮਹੱਤਵਪੂਰਨ ਸਹਿਯੋਗ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ।
ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਇੰਡਸਟਰੀ ਪਾਲਸੀ ਵਿੱਚ ਉਦਯੋਗਪਤੀਆਂ ਨੂੰ ਕਾਫੀ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਉਦਯੋਗਪਤੀਆਂ ਵੱਲੋਂ ਮੰਗ ਉਠਾਏ ਜਾਣ ’ਤੇ ਉਨਾਂ ਵਿਸ਼ਵਾਸ ਦਿਵਾਇਆ ਕਿ ਸਟੇਟ ਡਵੈਲਪਮੈਂਟ ਟੈਕਸ ਸਬੰਧੀ ਸਰਕਾਰ ਇਸ ’ਤੇ ਵਿਚਾਰ ਕਰ ਰਹੀ ਹੈ। ਉਨਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਅੱਜ ਜੋ ਮੁਸ਼ਕਿਲਾਂ ਦੱਸੀਆਂ ਹਨ ਉਨਾਂ ਨੂ ੰਹੱਲ ਕਰਨ ਲਈ ਉਹ ਜਲਦੀ ਹੀ ਮੁੱਖ ਮੰਤਰੀ ਪੰਜਾਬ ਨਾਲ ਮਿਲ ਕੇ ਗੱਲਬਾਤ ਕਰਨਗੇ ।
ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ : ਓ.ਪੀ. ਸੋਨੀ
ਉਨਾਂ ਕਿਹਾ ਕਿ ਪੰਜਾਬ ਰਾਜ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਸਥਾਨ ’ਤੇ ਹੈ ਅਤੇ ਸਿਹਤ ਦੇ ਖੇਤਰ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਪੰਜਾਬ ਦੇ ਹਿੱਸੇ ਆ ਰਹੀਆਂ ਹਨ। ਉਨਾਂ ਕਿਹਾ ਕਿ ਸਿਹਤ ਸੁਵਿਧਾਵਾਂ ਪੱਖੋਂ ਸੂਬਾ ਮੋਹਰੀ ਚੱਲ ਰਿਹਾ ਹੈ ਅਤੇ ਡਾਕਟਰਾਂ ਤੇ ਹੋਰ ਪੈਰਾਮੈਡੀਕਲ ਸਟਾਫ਼ ਦੀ ਭਰਤੀ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਿੰਨੀਆਂ ਅਸਾਮੀਆਂ ਖਾਲੀ ਸਨ ਉਨਾਂ ਨੂੰ ਤਰਜੀਹੀ ਆਧਾਰ ’ਤੇ ਭਰਿਆ ਜਾ ਰਿਹਾ ਹੈ।
ਸੰਗਰੂਰ ਡਿਸਟਿ੍ਰਕਟ ਇੰਡਸਟਰੀਅਲ ਚੈਂਬਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਯੋਜਿਤ ਇਸ ਮੀਟਿੰਗ ਦੌਰਾਨ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਉਹ ਸਨਅਤਕਾਰਾਂ ਤੇ ਵਪਾਰੀ ਵਰਗ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹਨ ਅਤੇ ਕੋਵਿਡ ਦੇ ਸਮੇਂ ਦੌਰਾਨ ਉਦਯੋਗਪਤੀਆਂ ਦੀ ਤਰਫੋਂ ਹਰ ਪੱਧਰ ’ਤੇ ਮੋਹਰੀ ਹੋ ਕੇ ਆਪਣਾ ਸਾਥ ਦਿੱਤਾ ਗਿਆ ਹੈ।
ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਪਿਆਰਾ ਲਾਲ ਸੇਠ, ਜਨਰਲ ਸਕੱਤਰ ਸ਼੍ਰੀ ਸਮੀਰ ਜੈਨ, ਸੰਗਰੂਰ ਇੰਡਸਟਰੀਅਲ ਚੈਂਬਰ ਦੇ ਪ੍ਰਧਾਨ ਸ਼੍ਰੀ ਘਨਸ਼ਿਆਮ ਕਾਂਸਲ ਤੇ ਚੇਅਰਮੈਨ ਡਾ. ਏਆਰ ਸ਼ਰਮਾ, ਬਲਾਕ ਪ੍ਰਧਾਨ ਧੂਰੀ ਸ਼੍ਰੀ ਸੰਜੀਵ ਗੋਇਲ ਤੇ ਵਪਾਰੀ ਜ਼ਿਲਾ ਪ੍ਰਧਾਨ ਸ਼੍ਰੀ ਜਸਵਿੰਦਰ ਸਿੰਘ ਪਿ੍ਰੰਸ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ।
ਇਨਾਂ ਬੁਲਾਰਿਆਂ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਨੇੜਿਓਂ ਤੱਕਦੇ ਹੋਏ ਢੁਕਵੇਂ ਹੱਲ ਕੀਤੇ ਜਾ ਰਹੇ ਹਨ ਜਿਸ ਲਈ ਸਰਕਾਰ ਵਧਾਈ ਦੀ ਪਾਤਰ ਹੈ। ਉਨਾਂ ਆਪਣੀਆਂ ਸਮੱਸਿਆਵਾਂ ਬਾਰੇ ਵੀ ਸਾਂਝ ਪਾਈ ਅਤੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਸ਼੍ਰੀ ਸੋਨੀ, ਵਿਧਾਇਕ ਸ਼੍ਰੀ ਗੋਲਡੀ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਐਸ.ਪੀ ਸ਼੍ਰੀ ਸਵਪਨ ਸ਼ਰਮਾ, ਐਸ.ਡੀ.ਐਮ ਸ਼੍ਰੀਮਤੀ ਇਸਮਤ ਵਿਜੇ ਸਿੰਘ ਤੋਂ ਇਲਾਵਾ ਐਮ.ਪੀ ਸਿੰਘ, ਸੰਜੀਵ ਚੋਪੜਾ, ਸੰਜੀਵ ਸੂਦ, ਰਾਜੀਵ ਮੱਖਣ, ਸੰਦੀਪ ਬਾਂਸਲ, ਪ੍ਰੋ. ਵਿਜੇ ਮੋਹਨ, ਸੁਨੀਲ ਗੋਇਲ ਸਮੇਤ ਹੋਰ ਉਦਯੋਗਪਤੀ, ਵਪਾਰੀ ਤੇ ਅਧਿਕਾਰੀ ਵੀ ਹਾਜ਼ਰ ਸਨ।

About The Author

You may have missed