October 20, 2026

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਬੁਲੱਟ ਮੋਟਰ ਸਾਈਕਲ ਦੇ ਸਾਈਲੈਂਸਰ ’ਚ ਫੇਰ ਬਦਲ ਕਰਕੇ ਪਟਾਕੇ ਆਦਿ ਚਲਾਉਣ ’ਤੇ ਪਾਬੰਦੀ

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਬੁਲੱਟ ਮੋਟਰ ਸਾਈਕਲ ਦੇ ਸਾਈਲੈਂਸਰ ’ਚ ਫੇਰ ਬਦਲ ਕਰਕੇ ਪਟਾਕੇ ਆਦਿ ਚਲਾਉਣ ’ਤੇ ਪਾਬੰਦੀ

ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ ਡੋਰ ’ਤੇ ਵੀ ਪਾਬੰਦੀ ਦੇ ਆਦੇਸ਼ ਜਾਰੀ

ਜਲੰਧਰ, 29 ਦਸੰਬਰ 2021 : ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਜਗਮੋਹਨ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਬੁੱਲਟ ਮੋਟਰ ਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ  ਫੇਰ ਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ  ਦੁਕਾਨਦਾਰ , ਆਟੋ ਕੰਪਨੀ ਵਲੋਂ ਨਿਰਧਾਰਤ ਕੀਤੇ ਮਾਪਦੰਡਾਂ ਦੇ ਵਿਰੁੱਧ ਤਿਆਰ ਕੀਤੇ ਸਾਈਲੈਂਸਰ  ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵਲੋਂ ਸਾਈਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ। ਇਹ ਹੁਕਮ 30.12.2021 ਤੋਂ 29.02.2022 ਤੱਕ ਲਾਗੂ ਰਹਿਣਗੇ।

ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਪੈਂਦੇ ਥਾਣਿਆਂ ਦੇ ਅਧੀਨ ਇਲਾਕਿਆਂ ਵਿੱਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ ਡੋਰ (ਨਾਈਲੋਨ,ਪਲਾਸਟਿਕ ਜਾਂ ਸੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਿਸ ਉਪਰ ਸਥੈਂਟਿਕ ਦੀ ਧਾਤੂ ਦੀ ਪਰਤ ਚੜ੍ਹੀ ਹੋਵੇ ਅਤੇ ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ) ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ ,ਖਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 01.01.2022 ਤੋਂ 30.06.2022 ਤੱਕ ਲਾਗੂ ਰਹੇਗਾ।

About The Author

You may have missed