October 21, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ, ਹਾਈਕੋਰਟ ਵਲੋਂ ਅਗਾਊਂ ਜ਼ਮਾਨਤ ਖਾਰਜ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ, ਹਾਈਕੋਰਟ ਵਲੋਂ ਅਗਾਊਂ ਜ਼ਮਾਨਤ ਖਾਰਜ

ਚੰਡੀਗੜ੍ਹ, 24 ਜਨਵਰੀ 2022 : ਹਾਈਕੋਰਟ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਿਜ ਕਰ ਦਿਤੀ ਹੈ।

ਦਸ ਦਈਏ ਕਿ ਇਹ ਹੁਕਮ ਜਸਟਿਸ ਲੀਜ਼ਾ ਗਿੱਲ ਨੇ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਅੰਤਮ ਦਲੀਲਾਂ ਸੁਣਨ ਤੋਂ ਬਾਅਦ ਦਿੱਤਾ ਹੈ।ਅਕਾਲੀ ਆਗੂ ਮਜੀਠੀਆ ਨੂੰ ਪਹਿਲਾਂ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਪਿਛਲੀ ਸੁਣਵਾਈ ਦੀ ਤਰੀਕ ‘ਤੇ ਜਸਟਿਸ ਗਿੱਲ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੱਖ ਇਹ ਸੀ ਕਿ ਉਨ੍ਹਾਂ ਨੇ ਜਾਂਚ ‘ਚ ਸਹਿਯੋਗ ਨਹੀਂ ਕੀਤਾ ਸੀ।ਜਿਕਰਯੋਗ ਹੈ ਕਿ ਮਜੀਠੀਆ ਕੋਲ ਸਿਰਫ ਸੁਪਰੀਮ ਕੋਰਟ ਦਾ ਰਸਤਾ ਹੀ ਰਹਿ ਗਿਆ ਹੈ ।

About The Author