October 29, 2026

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ ਤਕਰੀਬਨ 100 ਕਰੋੜ ਰੁਪਏ

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ ਤਕਰੀਬਨ 100 ਕਰੋੜ ਰੁਪਏ

–    ਕੈਬਨਿਟ ਸਬ ਕਮੇਟੀ ਨੇ ਅਧਿਕਾਰੀਆਂ ਨੂੰ ਸਬੰਧਤ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

–    ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਨੇ ਵੀ ਸਮੂਲੀਅਤ ਕੀਤੀ

ਚੰਡੀਗੜ੍ਹ, 7    ਨਵੰਬਰ    2022  :   ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਅਜ ਦਿਨ ਸੋਮਵਾਰ ਨੂੰ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ।

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ ਤਕਰੀਬਨ 100 ਕਰੋੜ ਰੁਪਏ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਹਨਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਰਾਜ ਵਿੱਚ ਹੋਣ ਜਾ ਰਿਹਾ ਹੈ।

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ ਤਕਰੀਬਨ 100 ਕਰੋੜ ਰੁਪਏ

ਕੈਬਨਿਟ ਮੰਤਰੀ ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਜੀ-20 ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਨੇ ਦੱਸਿਆ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਤੇ ਪ੍ਰਬੰਧ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿੱਥੇ ਸੂਬਾ ਵਿਸ਼ਵ ਸੂਬਾ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਵੀ ਹੁਲਾਰਾ ਮਿਲਣ ਦੀ ਸੰਭਾਵਨਾ ਹੈ।

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ ਤਕਰੀਬਨ 100 ਕਰੋੜ ਰੁਪਏ

ਉਹਨਾਂ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਦਿੰਦੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇਗਾ ਉਹ ਕੇਵਲ ਪ੍ਰੋਗਰਾਮ ਲਈ ਨਹੀਂ, ਬਲਕਿ ਸ਼ਹਿਰ ਵਾਸੀਆਂ ਦੀ ਲੋੜ ਅਨੁਸਾਰ ਮਜ਼ਬੂਤ ਅਤੇ ਹੰਢਣਸਾਰ ਕੰਮ ਹੋਣਗੇ। ਉਹਨਾਂ ਦੱਸਿਆ ਕਿ ਕੀਤੇ ਜਾਣ ਵਾਲੇ ਕੰਮਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੇ ਕੰਮ, ਗਰੀਨ ਬੈਲਟ ਬਨਾਉਣਾ, ਗੋਲਡਨ ਗੇਟ ਨੂੰ ਰੰਗ ਕਰਨਾ, ਸਾਲਿਡ ਵੇਸਟ ਮੈਨੇਜਮੈਂਟ ਦੇ ਕੰਮ ਵਿੱਚ ਸੁਧਾਰ, ਸਾਇਨੇਜ ਬੋਰਡ ਲਗਾਉਣਾ,ਬਿਜਲੀ ਤੇ ਟਰੈਫਿਕ ਲਾਈਟਾਂ ਦੇ ਕੰਮ ਸ਼ਾਮਲ ਹਨ।

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ ਤਕਰੀਬਨ 100 ਕਰੋੜ ਰੁਪਏ

ਕੈਬਨਿਟ ਸਬ ਕਮੇਟੀ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰ ਹੀਲੇ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

About The Author