October 24, 2026

ਨਗਰ ਨਿਗਮ ਕਮਿਸ਼ਨਰ ਫਗਵਾੜਾ ਨੇ ਸਫ਼ਾਈ ਸੇਵਕਾਂ ਨੂੰ ਐਨ.ਐਸ.ਕੇ.ਐਫ.ਡੀ.ਸੀ. ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਕਿਹਾ

ਨਗਰ ਨਿਗਮ ਕਮਿਸ਼ਨਰ ਫਗਵਾੜਾ ਨੇ ਸਫ਼ਾਈ ਸੇਵਕਾਂ ਨੂੰ ਐਨ.ਐਸ.ਕੇ.ਐਫ.ਡੀ.ਸੀ. ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਕਿਹਾ

–    ਐਨ.ਐਸ.ਕੇ.ਐਫ.ਡੀ.ਸੀ. ਦੁਆਰਾ ਆਯੋਜਿਤ ਸਿਖਲਾਈ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ

ਫਗਵਾੜਾ,  14  ਨਵੰਬਰ   2022  :    ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਡਾ: ਨਯਨ ਜੱਸਲ ਨੇ ਅੱਜ ਸਫਾਈ ਸੇਵਕਾਂ (ਸੈਨੇਟਰੀ ਵਰਕਰਾਂ) ਨੂੰ ਰਾਸ਼ਟਰੀ ਸਫਾਈ ਕਰਮਚਾਰੀ ਵਿੱਤ ਅਤੇ ਵਿਕਾਸ ਨਿਗਮ (ਐਨ.ਐਸ.ਕੇ.ਐਫ.ਡੀ.ਸੀ.) ਦੁਆਰਾ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।

ਐਨਐਸਕੇਐਫਡੀਸੀ ਦੁਆਰਾ ਇੱਥੇ ਆਯੋਜਿਤ ਇੱਕ ਸਿਖਲਾਈ ਪ੍ਰੋਗਰਾਮ ਦੌਰਾਨ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਦਿਆਂ, ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਸਫ਼ਾਈ ਸੇਵਕ ਅਤੇ ਉਨ੍ਹਾਂ ਦੇ ਆਸ਼ਰਿਤ ਐਨਐਸਕੇਐਫਡੀਸੀ ਅਧੀਨ ਕਰਜ਼ਾ ਸਕੀਮਾਂ ਦਾ ਲਾਭ ਲੈਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸਫ਼ਾਈ ਸੇਵਕਾਂ ਦੀ ਲੋੜ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਨਾ ਹੋ ਸਕੇ । ਉਨ੍ਹਾਂ ਕਿਹਾ ਕਿ ਇਹ ਕਰਜ਼ੇ ਸਸਤੀ ਵਿਆਜ ਦਰ ‘ਤੇ ਆਸਾਨੀ ਨਾਲ ਉਪਲਬਧ ਹਨ ਅਤੇ ਮੁੱਖ ਤੌਰ ‘ਤੇ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦੇ ਸਫਾਈ ਸੇਵਕਾਂ ਦੇ ਅਧਿਕਾਰਾਂ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕੀਤੀ ਜਾਵੇ।

ਨਗਰ ਨਿਗਮ ਕਮਿਸ਼ਨਰ ਫਗਵਾੜਾ ਨੇ ਸਫ਼ਾਈ ਸੇਵਕਾਂ ਨੂੰ ਐਨ.ਐਸ.ਕੇ.ਐਫ.ਡੀ.ਸੀ. ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਕਿਹਾ ਨਗਰ ਨਿਗਮ ਕਮਿਸ਼ਨਰ ਫਗਵਾੜਾ ਨੇ ਸਫ਼ਾਈ ਸੇਵਕਾਂ ਨੂੰ ਐਨ.ਐਸ.ਕੇ.ਐਫ.ਡੀ.ਸੀ. ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਕਿਹਾ

ਉਨ੍ਹਾਂ ਕਿਹਾ ਕਿ ਇਹ ਲੋਨ ਸਕੀਮਾਂ ਸੂਬੇ ਦੀਆਂ ਚੈਨਲਿੰਗ ਏਜੰਸੀਆਂ, ਖੇਤਰੀ ਪੇਂਡੂ ਬੈਂਕਾਂ, ਰਾਸ਼ਟਰੀਕ੍ਰਿਤ ਬੈਂਕਾਂ ਜਿਵੇਂ ਕਿ ਇੰਡੀਅਨ ਓਵਰਸੀਜ਼ ਬੈਂਕ ਅਤੇ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਦੁਆਰਾ ਲਾਗੂ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਸਕੀਮਾਂ ਨੂੰ ਹਰਮਨ ਪਿਆਰਾ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਸੇਵਕਾਂ ਲਈ ਜਾਗਰੂਕਤਾ ਕੈਂਪ ਲਗਾਉਣ ਲਈ ਕਿਹਾ ਤਾਂ ਜੋ ਉਹ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਮਾਜ ਦੇ ਇਸ ਕਮਜ਼ੋਰ ਵਰਗ ਨਾਲ ਸਬੰਧਤ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਵਿੱਚ ਸਫ਼ਾਈ ਸੇਵਕਾਂ ਦੇ ਹਿਤਾਂ ਦੀ ਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਸਫ਼ਾਈ ਸੇਵਕ ਰੀੜ੍ਹ ਦੀ ਹੱਡੀ ਹਨ ਜਿਸ ਕਾਰਨ ਨਗਰ ਨਿਗਮ ਇਨ੍ਹਾਂ ਦੀ ਭਲਾਈ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਤੇ ਹੋਰ ਕਾਰਨਾਂ ਕਰਕੇ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਦਾ, ਇਸ ਲਈ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਜਾਗਰੂਕਤਾ ਕੈਂਪ ਲਗਾ ਕੇ ਸਰਕਾਰਾਂ ਵੱਲੋਂ ਉਨ੍ਹਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂ ਕਰਵਾਉਣ। ਤਾਂ ਜੋ ਉਹ ਇਹਨਾਂ ਸਕੀਮਾਂ ਲਈ ਆਪਣੇ ਆਪ ਨੂੰ ਦਰਜ ਕਰ ਸਕਣ।

About The Author

You may have missed