October 27, 2026

ਆਲ ਇੰਡੀਆ ਸਰਵਿਸਜ਼ ਕੁਸ਼ਤੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 23 ਦਸੰਬਰ ਨੂੰ

ਆਲ ਇੰਡੀਆ ਸਰਵਿਸਜ਼ ਕੁਸ਼ਤੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 23 ਦਸੰਬਰ ਨੂੰ

ਚੰਡੀਗੜ੍ਹ,  19  ਦਸੰਬਰ   2022  :   ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕੁਸ਼ਤੀ ਫਰੀ ਸਟਾਈਲ (ਪੁਰਸ਼ ਤੇ ਮਹਿਲਾ) ਅਤੇ ਕੁਸ਼ਤੀ ਗਰੀਕੋ ਰੋਮਨ (ਪੁਰਸ਼) ਟੂਰਨਾਮੈਂਟ 12 ਜਨਵਰੀ ਤੋਂ 15 ਜਨਵਰੀ 2023 ਤੱਕ ਮਨੀਮਾਜਰਾ ਸਪੋਰਟਸ ਕੰਪਲੈਕਸ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਿਖੇ 23 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ, ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

About The Author