October 21, 2026

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

(Krishna raja) ਪਠਾਨਕੋਟ, 12 ਮਾਰਚ 2025: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਆਈ.ਏ.ਐਸ. ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਅਤੇ ਥਾਣਾ ਬਮਿਆਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਬਮਿਆਲ ਤੋਂ ਜਨਿਆਲ ਵੱਲ ਜਾਂਦੀ ਸੜਕ ਉੱਪਰ ਪੈਂਦੇ ਜਗਦੰਬਾ ਕਲੀਨਿਕ ਦੇ ਪਿਛਲੇ ਪਾਸੇ, ਨੇੜੇ ਆਰ.ਐਸ ਪਬਲਿਕ ਸਕੂਲ, ਬਮਿਆਲ ਅਤੇ ਸਾਹਮਣੇ ਕੋਸ਼ਲ ਐਂਟਰਪ੍ਰਾਈਜ਼ਸ ,ਮੰਗਵਾਲ ਮੋੜ ਤੋਂ ਬਮਿਆਲ ਰੋਡ ਉਪਰ, ਪਿੰਡ ਬਮਿਆਲ ਪਠਾਨਕੋਟ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਜ਼ਿਲ੍ਹਾ ਟਾਊਨ ਪਲਾਨਰ, ਪਠਾਨਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਉਕਤ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 04 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਪਠਾਨਕੋਟ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ), ਪਠਾਨਕੋਟ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।

About The Author

You may have missed