October 21, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

– ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ

– ਫਾਈਲਾਂ ਦਾ ਨਿਪਟਾਰਾ ਕਰਨ ਵਿੱਚ ਕੀਤੀ ਦੇਰੀ ਵੀ ਭ੍ਰਿਸ਼ਟਾਚਾਰ ਦਾ ਹਿੱਸਾ: ਚੀਮਾ

– ਕਿਹਾ, ਗ਼ੈਰ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ

(Rajinder Kumar) ਪਟਿਆਲਾ 24 ਜੂਨ 2025: ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ ਬਰਾਂਚਾਂ ਵਿੱਚ ਜਾ ਕੇ ਜਾਇਜਾ ਲਿਆ ਅਤੇ ਇੱਥੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜਰੀ ਜਾਂਚਣ ਦੇ ਨਾਲ ਨਾਲ ਉਹਨਾਂ ਦੇ ਮੇਜਾਂ ਉੱਤੇ ਪਈਆਂ ਫਾਈਲਾਂ ਦੀ ਵੀ ਜਾਂਚ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਇਹ ਚੈਕਿੰਗ ਵਿਸ਼ੇਸ਼ ਕਰਕੇ ਕਈ ਫਾਈਲਾਂ ਅਤੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਹੋ ਰਹੀ ਦੇਰੀ ਦਾ ਕਾਰਨ ਜਾਨਣਾ ਹੈ। ਇਸ ਦੌਰਾਨ ਵਿੱਤ ਮੰਤਰੀ ਅਤੇ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਕਈ ਤਰ੍ਹਾਂ ਦੇ ਦਸਤਾਵੇਜ ਆਪਣੇ ਕਬਜ਼ੇ ਵਿੱਚ ਲਏ ਅਤੇ ਕਈਆਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਲਈ ਆਦੇਸ਼ ਦਿੱਤੇ।

ਸਰਕਾਰੀ ਦਸਤਾਵੇਜੀ ਫਾਈਲਾਂ ਦੇ ਨਾਲ ਨਾਲ ਉਨਾਂ ਨੇ ਐਕਸਾਈਜ਼ ਵਿਭਾਗ ਵਿੱਚ ਚੱਲ ਰਹੇ ਕੰਮ ਕਾਜ ਜਿਸ ਵਿੱਚ ਈ ਆਫਿਸ ਮੁੱਖ ਰੂਪ ਨਾਲ ਸ਼ਾਮਿਲ ਹੈ, ਦੀ ਵੀ ਜਾਂਚ ਕੀਤੀ ਅਤੇ ਇਹ ਦੇਖਣ ਦੀ ਕੋਸ਼ਿਸ਼ ਕੀਤੀ ਕਿ ਇੱਕ ਕੇਸ ਜਾਂ ਫਾਈਲ ਨਿਪਟਾਉਣ ਵਿੱਚ ਕਿੰਨੀ ਦੇਰੀ ਹੋ ਰਹੀ ਹੈ ਅਤੇ ਕੀ ਇਹ ਕੰਮ ਤੁਰੰਤ ਹੋ ਰਹੇ ਨੇ ਜਾ ਇੱਕ ਦੋ ਦਿਨ ਦੀ ਕੁਤਾਹੀ ਵੀ ਵਰਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕੰਮ ਕਰਨ ਜਾਂ ਫਾਇਲ ਨਿਪਟਾਉਣ ਵਿੱਚ ਦੇਰੀ ਵੀ ਭ੍ਰਿਸ਼ਟਾਚਾਰ ਮੰ‌ਨਿਆ ਜਾਵੇਗਾ।

ਇਸ ਦੌਰਾਨ ਵਿੱਤ ਮੰਤਰੀ ਨੇ ਵੱਖ ਵੱਖ ਬਰਾਂਚਾਂ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਅਤੇ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਮੌਕੇ ਉਤੇ ਮੌਜੂਦ ਨਹੀਂ ਸੀ ਉਹਨਾਂ ਦੀ ਹਾਜ਼ਰੀ ਵੀ ਜਾਂਚੀਅਤੇ ਜਿਹੜੇ ਅਧਿਕਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਆਪਣੇ ਡੈਪੂਟੇਸ਼ਨ ਵਾਲੇ ਸਥਾਨ ਉਤੇ ਗਏ ਹੋਏ ਸਨ ਉਹਨਾਂ ਦੀ ਵੀ ਪੜਤਾਲ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ, ਕਰ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕੰਮ ਵਿੱਚ ਦੇਰੀ ਕਰਦਾ ਹੈ ਤਾਂ ਉਹ ਵੀ ਭ੍ਰਿਸ਼ਟਾਚਾਰ ਦਾ ਹਿੱਸਾ ਹੈ ਉਹਨਾਂ ਕਿਹਾ ਕਿ ਨੈਗਟਿਵ ਰਿਪੋਰਟ ਜਾਂ ਪੋਜੀਟਿਵ ਰਿਪੋਰਟ ਦੇਣੀ ਉਸ ਅਧਿਕਾਰੀ ਦਾ ਅਧਿਕਾਰ ਖੇਤਰ ਹੈ ਲੇਕਿਨ ਕੰਮ ਵਿੱਚ ਕਿਸੇ ਵੀ ਤਰਾਂ ਦੀ ਜਾਣ ਬੁਝ ਕੇ ਕੀਤੀ ਹੋਈ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਆਬਕਾਰੀ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਦਫਤਰ ਵਿੱਚ ਮੌਜੂਦ ਨਹੀਂ ਹੈ ਉਹਨਾਂ ਦੇ ਖਿਲਾਫ ਕਾਰਵਾਈ ਕੀਤੀ ਜਾਏਗੀ। ਉਹਨਾਂ ਦੱਸਿਆ ਕਿ ਕੁਝ ਬਰਾਂਚਾਂ ਦਾ ਰਿਕਾਰਡ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਕੁਝ ਅਧਿਕਾਰੀਆਂ ਦੀ ਪੜਤਾਲ ਕਰਨ ਲਈ ਕਹਿ ਦਿੱਤਾ ਗਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਚੀਮਾ ਨੇ ਕਿਹਾ ਕਿ ਹਾਈਵੇ ਉਤੇ ਜਿਹੜੇ ਕਮਰਸ਼ੀਅਲ ਵਾਹਨ ਚੱਲ ਰਹੇ ਹਨ ਖਾਸ ਤੌਰ ਉਤੇ ਭਾਰੀ ਵਾਹਨ, ਜਿਨ੍ਹਾਂ ਵੱਲੋਂ ਜੀਐਸਟੀ ਦੀ ਚੋਰੀ ਕੀਤੀ ਜਾਂਦੀ ਹੈ ਜਾਂ ਕਿਸੇ ਹੋਰ ਤਰਾਂ ਦੀ ਕਰ ਸੰਬੰਧੀ ਕੁਤਾਹੀ ਕਰੀ ਜਾ ਰਹੀ ਹੈ ਉਹਨਾਂ ਖ਼ਿਲਾਫ਼ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ ਅਤੇ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਏਗੀ।

ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿਨ੍ਹਾਂ ਮੁੱਦਿਆਂ ਉਤੇ ਪੰਜਾਬ ਦੀ ਸੱਤਾ ਵਿੱਚ ਆਈ ਸੀ ਉਹਨਾਂ ਸਾਰੇ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਦੇਣ ਦੇ ਨਾਲ ਨਾਲ ਸਮਾਂਬੱਧ ਤਰੀਕੇ ਨਾਲ ਉਹਨਾਂ ਦੇ ਕੰਮ ਵੀ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ,  ਡਾਇਰੈਕਟਰ ਇਨਵੇਸਟੀਗੇਸ਼ਨ ਜਸਕਰਨ ਸਿੰਘ ਬਰਾੜ, ਵਧੀਕ ਡਾਇਰੈਕਟਰ ਐਕਸਾਇਜ ਐਂਡ ਟੈਕਸੇਸ਼ਨ ਗੁਰਪ੍ਰੀਤ ਸਿੰਘ, ਏ.ਆਈ.ਜੀ. ਸੁਖਮਿੰਦਰ ਸਿੰਘ ਚੌਹਾਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

About The Author

You may have missed