October 29, 2026

ਵਿਧਾਇਕ ਸਵਨਾ ਨੇ ਰੱਖਿਆ ਲਿੰਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ

ਵਿਧਾਇਕ ਸਵਨਾ ਨੇ ਰੱਖਿਆ ਲਿੰਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ
(Krishna Raja) ​ਫਾਜ਼ਿਲਕਾ, 25 ਅਕਤੂਬਰ 2026: ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਨੂਰਸਮੰਦ ਵਿਖੇ ਨੂਰਸਮੰਦ ਤੋਂ ਨੂਰਸ਼ਾਹ ਤੱਕ ਜਾਣ ਵਾਲੀ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਰਸਮੀ ਤੌਰ ‘ਤੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਪੂਰੇ ਪ੍ਰੋਜੈਕਟ ‘ਤੇ 4 ਕਰੋੜ 12 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ।
​
ਇਸ ਮੌਕੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਹਲਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣਾ ਅਤੇ ਵਧੀਆ ਸੜਕੀ ਆਵਾਜਾਈ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਨਵੀਂ ਸੜਕ ਦੇ ਬਣਨ ਨਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਸਹੂਲਤ ਮਿਲੇਗੀ ਅਤੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ।
ਉਨ੍ਹਾਂ ਇਸ ਮੌਕੇ ਆਲੇ ਦੁਆਲੇ ਦੇ ਪਿੰਡਾਂ ਦੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਵੱਲੋਂ ਹਰ ਖੇਤਰ ਵਿੱਚ ਤਰੱਕੀ ਕੀਤੀ ਜਾ ਰਹੀ ਹੈ। ਵਿੱਦਿਆ ਦੇ ਖੇਤਰ ਵੱਲ ਵੀ ਵਧੇਰੇ ਧਿਆਨ ਦਿੰਦੇ ਹੋਏ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ’ਚ ਸੁਧਾਰ ਕਰਨ ਦੇ ਨਾਲ-ਨਾਲ ਨਵੀਆਂ ਇਮਾਰਤਾਂ ਵੀ ਬਣਾਈਆਂ ਜਾ ਰਹੀਆਂ ਹਨ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ, ਤਾਂ ਜੋ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜਾਉਣ ਲਈ ਤਰਜ਼ੀਹ ਦੇਣ। ਇਸ ਤੋਂ ਇਲਾਵਾ ਸਿਹਤ ਦੇ ਖੇਤਰ ਵੱਲ ਧਿਆਨ ਦਿੰਦੇ ਹੋਏ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਲੋਕ ਇੰਨ੍ਹਾਂ ਦਾ ਫਾਇਦਾ ਲੈ ਰਹੇ ਹਨ। ਹਲਕਾ ਵਿਧਾਇਕ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ ।
ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਤਸ਼ਾਹ ਅਤੇ ਉਮੀਦ ਦੇ ਨਾਲ ਪੰਜਾਬ ’ਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ, ਉਦੋਂ ਤੋਂ ਲੈ ਕੇ ਸਮੁੱਚੀ ਕੈਬਨਿਟ ਅਤੇ ਪਾਰਟੀ ਦਾ ਹਰ ਇਕ ਵਰਕਰ ਅਤੇ ਵਿਧਾਇਕ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾ ਰਿਹਾ ਹੈ।
​ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ ਸਾਹਿਬਾਨ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

About The Author

You may have missed