October 22, 2026

15 ਸਤੰਬਰ ਨੂੰ ਪੀ.ਆਈ.ਐਮ.ਟੀ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਮੈਗਾ ਰੋਜ਼ਗਾਰ ਮੇਲਾ

15 ਸਤੰਬਰ ਨੂੰ ਪੀ.ਆਈ.ਐਮ.ਟੀ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਮੈਗਾ ਰੋਜ਼ਗਾਰ ਮੇਲਾ

ਫਤਹਿਗੜ੍ਹ ਸਾਹਿਬ, 13 ਸਤੰਬਰ 2021 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਪੱਧਰ ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ 15 ਸਤੰਬਰ ਨੂੰ ਪੀ ਆਈ ਐਮ ਟੀ ਕਾਲਜ, ਮੰਡੀ ਗੋਬਿੰਦਗੜ੍ਹ  ਵਿਖੇ ਰੋਜਗਾਰ ਮੇਲਾ ਲੱਗੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਤੇ ਟ੍ਰੇਨਿੰਗ ਅਫਸਰ, ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਰੋਜਾਗਰ ਮੇਲੇ ਵਿੱਚ ਲੋਕਲ ਨਿਯੋਜਕਾਂ ਤੋਂ ਇਲਾਵਾ ਪ੍ਰਾਈਵੇਟ ਖੇਤਰ ਦੀਆਂ ਨਾਮੀ ਕੰਪਨੀਆਂ ਭਾਗ ਲੈਣਗੀਆਂ, ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਤੇ ਆਈ.ਸੀ.ਆਈ.ਸੀ.ਆਈ, ਐਲ.ਆਈ.ਸੀ, ਸਟਾਰ ਹੈਲਥ ਇੰਨਸੋਰੈਂਸ, ਸੱਤਿਆ ਮਾਇਕਰੋ ਫਾਇਨਾਂਸ, ਐਸ.ਬੀ.ਆਈ.ਲਾਇਫ, ਟਿਵਾਣਾ ਆਇਲ ਆਦਿ ਹਨ।

ਉਨ੍ਹਾਂ ਦੱਸਿਆ ਕਿ ਰੋਜਾਗਾਰ ਮੇਲੇ ਵਿੱਚ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਦੱਸਿਆ ਜਾਵੇਗਾ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਮੇਲੇ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵਿਖੇ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਇਸ ਰੋਜਗਾਰ ਸਬੰਧੀ ਪ੍ਰਾਰਥੀ ਖੁਦ ਪੀ ਜੀ ਆਰ ਕੇ ਏ ਐਮ ਪੋਰਟਲ ਤੇ ਰਜਿਸਟਰ ਕਰ ਸਕਦੇ ਹਨ ਅਤੇ ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਵਿੱਚ ਹਾਜ਼ਰ ਹੋ ਸਕਦੇ ਹਨ। 

About The Author

You may have missed