October 23, 2026

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਹੁਸ਼ਿਆਰਪੁਰ , 8 ਜਨਵਰੀ | ਪੰਜਾਬ ਦੇ ਹਰੇਕ ਪਿੰਡ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ ਦਾ ਬੀਤੀ ਸ਼ਾਮ ਦੌਰਾ ਕੀਤਾ।ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ।

ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 258.73 ਕਰੋੜਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਖਰਾਬਹੈ ਜਾਂ ਪੀਣਯੋਗ ਨਹੀਂ ਹੈ ਉਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟਾਂ ਨਾਲਜੋੜਿਆ ਜਾ ਰਿਹਾ ਹੈ।

ਇਸ ਮੌਕੇ ਦਸੂਹਾ ਦੇ ਵਿਧਾਇਕ ਕਰਮਵਮਬੀਰ ਸਿੰਘ ਘੁੰਮਣ, ਨਿਗਰਾਨਇੰਜੀਨੀਅਰ ਵਿਜੈ ਕੁਮਾਰ ਅਤੇ ਕਾਰਜਕਾਰੀ ਇੰਜੀਨੀਅਰ ਅਨੁਜ ਸ਼ਰਮਾ ਤੋਂਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

About The Author

You may have missed