October 29, 2026

ਜਲੰਧਰ ਦੇ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਦੇਰ ਰਾਤ ਵੜੇ ਕਿਸਾਨ, ਧਰਨਾ ਕੀਤਾ ਸ਼ੁਰੂ

ਜਲੰਧਰ ਦੇ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਦੇਰ ਰਾਤ ਵੜੇ ਕਿਸਾਨ, ਧਰਨਾ ਕੀਤਾ ਸ਼ੁਰੂ

ਜਲੰਧਰ,  27  ਨਵੰਬਰ  2022  :  ਆਪਣੀਆਂ ਮੰਗਾਂ ਦੇ ਹੱਕ ਵਿੱਚ ਕਿਸਾਨਾਂ ਨੇ ਸ਼ਨੀਵਾਰ ਰਾਤ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੜ ਗਏ ਤੇ ਧਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਪ੍ਰਸ਼ਾਸਨ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ।

ਕਿਸਾਨ ਆਪਣੇ ਟਰੈਕਟਰਾਂ ਅਤੇ ਟਰਾਲੀਆਂ ਨਾਲ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਦੇ ਦਫ਼ਤਰ ਸਥਿਤ ਕੰਪਲੈਕਸ ਵਿੱਚ ਦਾਖਲ ਹੋ ਕੇ ਆਪਣਾ ਧਰਨਾ ਸ਼ੁਰੂ ਕਰ ਦਿੱਤਾ। ਹਫੜਾ-ਦਫੜੀ ਵਿੱਚ ਪ੍ਰਸ਼ਾਸਨ ਨੇ ਹੁਣ ਕਿਸਾਨਾਂ ਨੂੰ ਅੰਦਰ ਰੱਖ ਕੇ ਕੰਪਲੈਕਸ ਨੂੰ ਸੀਲ ਕਰ ਦਿੱਤਾ ਹੈ।

About The Author