October 28, 2026

ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਮੀਟਿੰਗ

ਚੰਡੀਗੜ੍ਹ,  22  ਦਸੰਬਰ   2022  :   ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ. ਢਿੱਲੋਂ, ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ  ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਚੇਅਰਮੈਨ ਮਹਿੰਦਰ ਸਿੰਘ ਸਿੱਧੂ  ਬੀਤੀ ਰਾਤ ਉਨ੍ਹਾਂ ਦੇ ਸਥਾਨਿਕ ਘਰ ਪਹੁੰਚੇ।

ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਉਨ੍ਹਾਂ ਦੀ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਵਿਸ਼ਿਆਂ ’ਤੇ ਆਪਸੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸ. ਸੰਧਵਾਂ ਨੇ ਸ. ਢਿੱਲੋਂ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਅਤੇ ਲੋਕਾ ਦੀ ਸੇਵਾ ਕਰਨ ਲਈ  ਹਰ ਸਮੇਂ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ।

About The Author