October 22, 2026

ਮੁੱਖ ਮੰਤਰੀ ਨੇ ਸਾਲ 2023 ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2023 ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ,  2  ਜਨਵਰੀ  2023   :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।

About The Author

You may have missed