October 21, 2026

ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਵਿਸ਼ੇਸ਼ ਕੋਰੋਨਾ ਵੈਕਸੀਨੇਸ਼ਨ ਕੈਂਪ

ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਵਿਸ਼ੇਸ਼ ਕੋਰੋਨਾ ਵੈਕਸੀਨੇਸ਼ਨ ਕੈਂਪ

ਬਟਾਲਾ, 30 ਜੁਲਾਈ 2021 :  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਦੀ ਯੋਗ ਅਗਵਾਈ ਅਤੇ ਲੈਕਚਰਾਰ ਜਸਬੀਰ ਸਿੰਘ ਦੇ ਯਤਨਾ ਸਦਕਾ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਲਜ ਦੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਦੀ ਕੋਰੋਨਾ ਵੈਕਸੀਨੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ।

 

ਇਸ ਕੈਂਪ ਦੌਰਾਨ ਕਾਲਜ ਦੇ ਕਰੀਬ 100 ਵਿਦਿਆਰਥੀਆਂ ਨੇ ਕੋਵਿਡ-19 ਵੈਕਸੀਨ ਲਗਵਾਈ। ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੇ ਵੀ ਇਸ ਕੈਂਪ ਦਾ ਫਾਇਦਾ ਲੈਂਦਿਆਂ ਵੈਕਸੀਨ ਲਗਵਾਈ। ਜਿਕਰਯੋਗ ਹੈ ਕਿ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਸਮੁੱਚੇ ਸਟਾਫ ਵੱਲੋਂ ਪਹਿਲਾਂ ਹੀ ਕੋਵਿਡ-19 ਵੈਕਸੀਨ ਲਗਵਾ ਲਈ ਗਈ ਹੈ।

ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਵਿਸ਼ੇਸ਼ ਕੋਰੋਨਾ ਵੈਕਸੀਨੇਸ਼ਨ ਕੈਂਪ

ਇਸ ਮੌਕੇ ਪ੍ਰਿੰਸੀਪਲ ਸ੍ਰੀ ਅਰੋੜਾ ਨੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਯਤਨਾ ਸਦਕਾ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀਆਂ ਦੀ ਕੋਵਿਡ-19 ਵੈਕਸੀਨੇਸ਼ਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਹਰਾਉਣ ਲਈ ਇਹ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ ਅਤੇ ਵੈਕਸੀਨ ਲਗਵਾਉਣ ਦੇ ਨਾਲ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਵੀ ਅਮਲ ਵਿੱਚ ਲਿਆਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਨਾਲ ਹੀ ਕੋਰੋਨਾ ਦੀ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕਦੀ ਹੈ।

ਇਸ ਮੌਕੇ ਮੁਖੀ ਵਿਭਾਗ ਐਸ.ਐਸ. ਸੰਧੂ, ਬਲਵਿੰਦਰ ਸਿੰਘ, ਰਛਪਾਲ ਸਿੰਘ, ਜਸਬੀਰ ਸਿੰਘ, ਪਵਨ ਸ਼ਰਮਾ ਅਤੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ ।

About The Author

You may have missed